ਕੈਨੇਡਾ ‘ਚ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਸੈਸ਼ਨ ‘ਚ ਸ਼ਾਮਲ ਹੋਣ ਤੋਂ ਅਚਾਨਕ ਰੋਕਿਆ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 8 ਅਗਸਤ 2023 – ਕੈਨੇਡਾ ਵਿੱਚ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ। ਇਸ ਕਾਰਨ ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਤੌਰ ‘ਤੇ ਓਨਟਾਰੀਓ ਦੇ ਉੱਤਰੀ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅਜਿਹੇ ਵਿਦਿਆਰਥੀਆਂ ਵਿੱਚ ਜ਼ਿਆਦਾਤਰ ਪੰਜਾਬੀ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ ਅਤੇ ਕੈਨੇਡਾ ਜਾਣ ਲਈ ਇਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖਰੀਦ ਲਈਆਂ ਸਨ, ਜੋ ਹੁਣ ਵਾਪਸ ਵੀ ਨਹੀਂ ਹੋ ਸਕਦੀਆਂ ਹਨ।

ਇਹ ਮਾਮਲਾ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਵੀ ਉਠਾਇਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿੱਚ ਉਨਟਾਰੀਓ ਦੇ ਕਾਲਜ ਅਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲਪ ਨੂੰ ਵੀ ਪੱਤਰ ਲਿਖਿਆ ਗਿਆ ਹੈ। ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਹਿਰ ‘ਚੋਂ ਮਿਲੀ 3 ਦਿਨਾਂ ਤੋਂ ਲਾਪਤਾ ਬੱਚੇ ਦੀ ਲਾ+ਸ਼: ਮਾਂ ਨੇ ਲਾਏ ਕ+ਤ+ਲ ਦੇ ਇਲਜ਼ਾਮ

ਬੰਬੀਹਾ ਗੈਂਗ ਦੇ ਦੋ ਸ਼ੂਟਰ 2 ਪਿਸਤੌਲ, 8 ਰੌਂਦ ਜਿੰਦਾ, ਨਸ਼ੀਲੀਆਂ ਗੋਲੀਆਂ ਸਮੇਤ ਕਾਬੂ