ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਕੀਤੀਆਂ ਭੰਗ, ਚੋਣਾਂ ਕਰਵਾਉਣ ਲਈ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 11 ਅਗਸਤ 2023 – ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪਿੰਡਾਂ ਦੀ ਪੰਚਾਇਤਾਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਪੰਚਾਇਤੀ ਚੋਣਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਅਗਲੀ ਕਾਰਵਾਈ ਕੀਤੀ ਜਾਣੀ ਹੈ, ਇਸ ਸਬੰਧੀ ਜਲਦੀ ਹੀ ਨਵੀਂਆਂ ਵੋਟਾਂ ਬਣਾਉਣ ਦੇ ਨਾਲ-ਨਾਲ ਵਾਰਡਬੰਦੀ ਨੂੰ ਵੀ ਅਮਲੀ ਜਾਮਾ ਪਹਿਨਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਇਸ ਸਬੰਧੀ ਐਲਾਨ ਵੀ ਕੀਤਾ ਜਾਵੇਗਾ। ਸਾਰੀਆਂ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਿਮਾਚਲ ‘ਚ ਜਲੰਧਰ ਦੇ 2 ਭਰਾਵਾਂ ਦਾ ਕ+ਤ+ਲ, ਸ਼ਰੇਆਮ ਚਾਕੂ ਨਾਲ ਕੀਤੇ ਦੋਵਾਂ ‘ਤੇ ਵਾਰ

ਬਠਿੰਡਾ ‘ਚ ਹੋਮਗਾਰਡ ਤੋਂ ਖੋਹੀ SLR ਗੰਨ: ਕਾਰ ਹੇਠ ਕੁਚਲਣ ਦੀ ਵੀ ਕੀਤੀ ਕੋਸ਼ਿਸ਼