ਹਰਸਿਮਰਤ ਨੇ ਅਮਿਤ ਸ਼ਾਹ ਨੂੰ ਪੁੱਛਿਆ ਕਿ ਨਵਾਂ ਕਾਨੂੰਨ ਬੰਦੀ ਸਿੰਘਾਂ ਦੀ ਰਿਹਾਈ ‘ਚ ਕਿਵੇਂ ਕਰੇਗਾ ਮਦਦ ?

  • ਗ੍ਰਹਿ ਮੰਤਰੀ ਨੇ ਕਿਹਾ ਕਿ ਭਾਵੇਂ ਉਮਰ ਕੈਦ ਦਾ ਮਤਲਬ ਉਮਰ ਭਰ ਲਈ ਕੈਦ ਹੁੰਦਾ ਹੈ ਪਰ ਫਿਰ ਵੀ ਅੰਦਰੂਨੀ ਵਿਵਸਥਾਵਾਂ ਸਜ਼ਾ ਮੁਆਫੀ ਵਾਸਤੇ ਹਨ
  • ਪੰਜਾਬ ਵਿਚ ਨਸ਼ਿਆਂ ਨਾਲ ਗ੍ਰਸਤ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਕੀਤੀਆਂ ਸ਼ਿਕਾਇਤਾਂ ’ਤੇ ਕੋਈ ਕਾਰਵਾਈ ਨਹੀਂ ਹੋਈ: ਹਰਸਿਮਰਤ ਨੇ ਲੋਕ ਸਭਾ ਵਿਚ ਆਖਿਆ

ਚੰਡੀਗੜ੍ਹ/, 12 ਅਗਸਤ 2023 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਹਨਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਧਰਮੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿਕਾ ਨਹੀਂ ਬਣਨਗੇ।

ਸਾਬਕਾ ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਦੇ ਮਾਮਲੇ ’ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਨਸ਼ਿਆਂ ਨਾਲ ਗ੍ਰਸਤ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਲੋਕ ਸਭਾ ਵਿਚ ਪੰਥਕ ਤੇ ਪੰਜਾਬ ਦੇ ਮਸਲਿਆਂ ’ਤੇ ਆਪਣਾ ਤਿੱਖਾ ਰੁੱਖ ਜਾਰੀ ਰੱਖਦਿਆਂ ਬਾਦਲ ਨੇ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਦੋਂ ਵਿਚੋਂ ਟੋਕਿਆ ਜਦੋਂ ਉਹ ਨਾਗਰਿਕਾਂ ਦੇ ਅਧਿਕਾਰਾਂ ਬਾਰੇ ਤਜਵੀਜ਼ਸ਼ੁਦਾ ਨਵੇਂ ਕਾਨੂੰਨ ਬਾਰੇ ਬਿਆਨ ਦੇ ਰਹੇ ਸਨ। ਬਾਦਲ ਸਪਸ਼ਟ ਬਿਆਨ ਚਾਹੁੰਦੇ ਸਨ ਕਿ ਇਹ ਕਾਨੂੰਨ ਜਿਹੜੇ ਪਹਿਲਾਂ ਹੀ ਉਮਰ ਕੈਦਾਂ ਪੂਰੀਆਂ ਕਰ ਕੇ ਜੇਲ੍ਹਾਂ ਵਿਚ ਸੜ ਰਹੇ ਹਨ, ਉਹਨਾਂ ਦੀ ਕਿਸਮਤ ਨੂੰ ਕਿਵੇਂ ਪ੍ਰਭਾਵਤ ਕਰੇਗਾ ਤੇ ਕੀ ਨਵੇਂ ਕਾਨੂੰਨ ਵਿਚ ’ਧਰਮੀ ਬੰਦੀ ਸਿੰਘਾਂ’ ਜਿਹਨਾਂ ਨੂੰ ਬੰਦੀ ਸਿੰਘ ਵੀ ਕਿਹਾ ਜਾਂਦਾ ਹੈ, ਦੀ ਰਿਹਾਈ ਵਾਸਤੇ ਕੋਈ ਵਿਵਸਥਾ ਹੈ।

ਗ੍ਰਹਿ ਮੰਤਰੀ ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਆਮ ਨਾਗਰਿਕਾਂ ਦੇ ਨਾਲ-ਨਾਲ ਜੋ ਜੇਲ੍ਹਾਂ ਵਿਚ ਬੰਦ ਹਨ, ਉਹਨਾਂ ਦੇ ਵਾਜਬ ਹੱਕਾਂ ਦੀ ਸੁਰੱਖਿਆ ਵਾਸਤੇ ਠੋਸ ਵਿਵਸਥਾਵਾਂ ਕੀਤੀਆਂ ਗਈਆਂ ਹਨ।

ਧਰਮੀ ਬੰਦੀ ਸਿੱਖਾਂ (ਬੰਦੀ ਸਿੰਘਾਂ) ਬਾਰੇ ਉਹਨਾਂ ਦੇ ਸਵਾਲ ਦੇ ਜਵਾਬ ਵਿਚ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਵੇਂ ਉਮਰ ਕੈਦ ਦਾ ਮਤਲਬ ਉਮਰ ਭਰ ਲਈ ਕੈਦ ਹੁੰਦਾ ਹੈ ਪਰ ਅਜਿਹੀਆਂ ਵਿਵਸਥਾਵਾਂ ਹਨ ਜਿਥੇ ਸਥਾਨਕ ਜੇਲ੍ਹ ਅਧਿਕਾਰੀ ਅਪਰਾਧ ਦੇ ਸਰੂਪ ਤੇ ਗੰਭੀਰਤਾ ਦੇ ਮੱਦੇਨਜ਼ਰ ਫੈਸਲੇ ਲੈ ਸਕਦੇ ਹਨ। ਉਹਨਾਂ ਕਿਹਾ ਕਿ ਇਹ ਸਭ ਜੇਲ੍ਹ ਅਧਿਕਾਰੀਆਂ ਦੇ ਅਖ਼ਤਿਆਰ ’ਤੇ ਨਿਰਭਰ ਕਰਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਐਮ ਪੀ ਨੇ ਪੰਜਾਬ ਨਾਲ ਖਾਸ ਤੌਰ ’ਤੇ ਖਾਲਸਾ ਪੰਥ ਨਾਲ ਵਿਤਕਰੇ ਵਾਲੀਆਂ ਨੀਤੀਆਂ ਤੇ ਫੈਸਲਿਆਂ ਦਾ ਪੁਰਜ਼ੋਰ ਵਿਰੋਧ ਜਾਰੀ ਰੱਖਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੇ ਸਵਾਲ ਕੀਤੇ ਤੇ ਪੁੱਛਿਆ ਕਿ ਨਵੇਂ ਕਾਨੂੰਨ ਵਿਚ ਬੰਦੀ ਸਿੰਘਾਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ, ਉਹਨਾਂ ਬਾਰੇ ਕੀ ਵਿਵਸਥਾ ਕੀਤੀ ਹੈ। ਹੈਰਾਨ ਹੁੰਦਿਆਂ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਕੀਤੇ ਵਾਅਦੇ ਦਾ ਵੀ ਕੋਈ ਜ਼ਿਕਰ ਨਹੀਂ ਕੀਤਾ।

ਬਾਅਦ ਵਿਚ ਪਾਰਟੀ ਦਫਤਰ ਵੱਲੋਂ ਜਾਰੀ ਵੱਖਰੇ ਬਿਆਨ ਵਿਚ ਬਾਦਲ ਨੇ ਕਿਹਾ ਕਿ ਇਹ ਮੰਨਣਯੋਗ ਗੱਲ ਨਹੀਂ ਹੈ ਕਿ ਗ੍ਰਹਿ ਮੰਤਰੀ, ਉਹ ਵੀ ਲੋਕਤੰਤਰ ਦੇ ਮੰਦਿਰ ਵਿਚ ਇਹ ਭੁੱਲ ਜਾਣਗੇ। ਜੇਕਰ ਖਾਲਸਾ ਪੰਥ ਇਸਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਹੁੰਦੇ ਵਿਤਕਰੇ ਨਾਲ ਅਗਲੀ ਕੜੀ ਵਜੋਂ ਜੋੜਦਾ ਹੈ ਤਾਂ ਕਿਸੇ ਨੂੰ ਹੈਰਾਨੀ ਨਹੀਂ ਹੋਣੀ ਚਾਹੀਦੀ।

ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਅਕਾਲੀ ਦਲ ਵੱਲੋਂ ਉਹਨਾਂ ਰਾਹੀਂ ਕੀਤੀ ਦਖਲਅੰਦਾਜ਼ੀ ਸਦਕਾ ਹੁਣ ਤਜਵੀਜ਼ਸ਼ੁਦਾ ਕਾਨੂੰਨ ਸਿਰਫ ਧੱਕੇ ਨਾਲ ਸੰਸਦ ਵਿਚੋਂ ਪਾਸ ਨਹੀਂ ਕਰਵਾਇਆ ਜਾਵੇਗਾ ਅਤੇ ਹੁਣ ਇਹ ਪਾਰਲੀਮਾਨੀ ਸਲੈਕਟ ਕਮੇਟੀ ਨੂੰ ਭੇਜਿਆ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬੀਆਂ ਨੇ ਜਿਹਨਾਂ ’ਤੇ ਵਿਸ਼ਵਾਸ ਕਰ ਕੇ ਉਹਨਾਂ ਨੂੰ ਸੰਸਦ ਵਿਚ ਭੇਜਿਆ ਸੀ, ਉਹ ਸੂਬੇ ਖਾਸ ਤੌਰ ’ਤੇ ਖਾਲਸਾ ਪੰਥ ਦਾ ਪੱਖ ਕਮਜ਼ੋਰ ਕਰਦੇ ਜਾ ਰਹੇ ਹਨ। ਆਮ ਆਦਮੀ ਪਾਰਟੀ, ਕਾਂਗਰਸ ਜਾਂ ਭਾਜਪਾ ਵਿਚੋਂ ਕਿਸੇ ਵੀ ਸੰਸਦ ਮੈਂਬਰ ਨੇ ਪੰਜਾਬ ਦੇ ਪੁੱਤ ਜਾਂ ਧੀ ਹੋਣ ਦਾ ਫਰਜ਼ ਨਹੀਂ ਨਿਭਾਇਆ। ਉਹ ਹਮੇਸ਼ਾ ਦਰਸ਼ਨੀ ਘੋੜੇ ਬਣੇ ਰਹੇ ਹਨ ਤੇ ਜਾਂ ਤਾਂ ਅਕਾਲੀ ਦਲ ਵੱਲੋਂ ਸੂਬੇ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਵਾਸਤੇ ਕੀਤੇ ਜਾਂਦੇ ਸਾਰੇ ਯਤਨਾਂ ਦਾ ਵਿਰੋਧ ਕਰਦੇ ਰਹੇ ਹਨ ਜਾਂ ਫਿਰ ਉਹਨਾਂ ਅਪਰਾਧਿਕ ਤੇ ਸਾਜ਼ਿਸ਼ਭਰੀ ਚੁੱਪੀ ਧਾਰੀ ਰੱਖੀਹੈ ਜਿਥੇ ਸੂਬੇ ਨਾਲ ਵਿਤਕਰਾ ਤੇ ਅਨਿਆਂ ਹੁੰਦਾ ਆ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਖੜਾ ਖ਼ਤਰੇ ਦੇ ਨਿਸ਼ਾਨ ਤੋਂ 11 ਫੁੱਟ ਹੇਠਾਂ: ਖ਼ਤਰੇ ਦੀ ਉਲਟੀ ਗਿਣਤੀ ਹੋਈ ਸ਼ੁਰੂ, ਅਜੇ ਆ ਰਿਹਾ ਹੋਰ ਵੀ ਪਾਣੀ

ਤਰਨਤਾਰਨ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਮੁਕਾਬਲੇ ‘ਚ ਇੱਕ ਹਲਾਕ, ਦੂਜਾ ਗ੍ਰਿਫ਼ਤਾਰ