ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਗੁੱਟਾਂ ‘ਚ ਟਕਰਾਅ, ਗੈਂਗਵਾਰ ‘ਚ 6 ਕੈਦੀ ਹੋਏ ਜ਼ਖਮੀ

  • ਸੁਰੱਖਿਆ ਗਾਰਡਾਂ ਨੇ ਦਖਲ ਦੇ ਕੇ ਕੀਤਾ ਬਚਾਅ,
  • ਜ਼ਖਮੀਆਂ ਨੂੰ ਨੂੰ ਸਿਵਲ ਹਸਪਤਾਲ ਕਰਵਾਇਆ ਦਾਖ਼ਲ

ਅੰਮ੍ਰਿਤਸਰ, 12 ਅਗਸਤ 2023 – ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਗੁੱਟ ਆਪਸ ਵਿੱਚ ਭਿੜ ਗਏ। ਸ਼ੁੱਕਰਵਾਰ ਰਾਤ ਨੂੰ ਸੁਰੱਖਿਆ ਗਾਰਡਾਂ ਨੇ ਦਖਲ ਦੇ ਕੇ ਉਨ੍ਹਾਂ ਨੂੰ ਵੱਖ ਕਰ ਦਿੱਤਾ। ਇਸ ਘਟਨਾ ‘ਚ ਕਰੀਬ 6 ਕੈਦੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇੱਥੋਂ ਰਾਤ ਸਮੇਂ 3 ਹੋਰ ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਜੇਲ੍ਹ ਪ੍ਰਸ਼ਾਸਨ ਇਸ ਪੂਰੇ ਮਾਮਲੇ ‘ਚ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਗੁੱਟਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਸਮੇਂ ਦੋਵਾਂ ਨੇ ਜੇਲ੍ਹ ਵਿੱਚ ਮੌਜੂਦ ਸਮੱਗਰੀ ਤੋਂ ਹਥਿਆਰ ਤਿਆਰ ਕੀਤੇ ਅਤੇ ਇੱਕ ਦੂਜੇ ਉੱਤੇ ਹਮਲਾ ਕਰ ਦਿੱਤਾ। ਜੇਲ੍ਹ ‘ਚ ਹੰਗਾਮਾ ਹੋਣ ਤੋਂ ਬਾਅਦ ਸੁਰੱਖਿਆ ਗਾਰਡ ਹਰਕਤ ‘ਚ ਆ ਗਏ ਅਤੇ ਦੋਹਾਂ ਧੜਿਆਂ ਨੂੰ ਇਕ ਦੂਜੇ ਤੋਂ ਵੱਖ ਕਰ ਦਿੱਤਾ।

ਪੁਲਸ ਦਾ ਕਹਿਣਾ ਹੈ ਕਿ ਜੇਲ ਪ੍ਰਸ਼ਾਸਨ ਤੋਂ ਮਿਲੀ ਸ਼ਿਕਾਇਤ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਜ਼ਖਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਹਾਲਤ ਸਥਿਰ ਹੋਣ ‘ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।

ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਕਰੀਬ ਇੱਕ ਹਫ਼ਤਾ ਪਹਿਲਾਂ ਜੇਲ੍ਹਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਪੁਲਿਸ ਨੂੰ ਅੰਮ੍ਰਿਤਸਰ ਤੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਪਰ ਇੱਕ ਹਫ਼ਤੇ ਦੇ ਅੰਦਰ ਹੀ ਜੇਲ੍ਹ ਵਿੱਚ ਗੈਂਗ ਵਾਰ ਵੀ ਸਾਹਮਣੇ ਆ ਗਈ ਅਤੇ ਜੇਲ੍ਹ ਵਿੱਚ ਤਿਆਰ ਹਥਿਆਰ ਵੀ ਇਸ ਵਿੱਚ ਵਰਤੇ ਗਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਰਨਤਾਰਨ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਮੁਕਾਬਲੇ ‘ਚ ਇੱਕ ਹਲਾਕ, ਦੂਜਾ ਗ੍ਰਿਫ਼ਤਾਰ

ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ – ਡਾ. ਬਲਜੀਤ ਕੌਰ