ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਨੂੰ ਬਣਾਇਆ ਜਾਵੇਗਾ ਆਧੁਨਿਕ, ਖਰਚ ਕੀਤੇ ਜਾਣਗੇ ਐਨੇ ਪੈਸੇ

  • ਚੰਡੀਗੜ੍ਹ ‘ਤੇ 511 ਅਤੇ ਲੁਧਿਆਣਾ ‘ਤੇ 490 ਕਰੋੜ ਰੁਪਏ ਖਰਚ ਕੀਤੇ ਜਾਣਗੇ

ਚੰਡੀਗੜ੍ਹ, 16 ਅਗਸਤ 2023 – ਭਾਰਤ ਦੇਸ਼ ਦੇ ਰੇਲਵੇ ਸਟੇਸ਼ਨਾਂ ਦੀ ਤਸਵੀਰ ਬਦਲਣ ਵਾਲਾ ਹੈ। ਰੇਲਵੇ ਸਟੇਸ਼ਨਾਂ ਨੂੰ ਸਮਾਰਟ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਪੁਨਰ-ਨਿਰਮਾਣ ਲਈ ਨੀਂਹ ਪੱਥਰ ਰੱਖਿਆ ਸੀ। ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਦੇ ਨਾਲ 508 ਸਟੇਸ਼ਨਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।

ਦੇਸ਼ ‘ਚ ਆਧੁਨਿਕ ਟਰੇਨਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ ਪਰ ਦੇਸ਼ ‘ਚ ਰੇਲਵੇ ਸਟੇਸ਼ਨਾਂ ‘ਤੇ ਬੈਠਣ ਲਈ ਵੀ ਚੰਗੀਆਂ ਸੀਟਾਂ ਨਹੀਂ ਹਨ। ਕਈ ਸਟੇਸ਼ਨਾਂ ‘ਤੇ ਵਧੀਆ ਵੇਟਿੰਗ ਰੂਮ ਵੀ ਨਹੀਂ ਹਨ, ਜਿਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਸਮੇਤ 22 ਅਜਿਹੇ ਰੇਲਵੇ ਸਟੇਸ਼ਨ ਹਨ ਜਿਨ੍ਹਾਂ ਦਾ ਚਿਹਰਾ ਬਦਲ ਜਾਵੇਗਾ।

ਕੇਂਦਰ ਸਰਕਾਰ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਲਈ 511.19 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਲੁਧਿਆਣਾ ਲਈ 490 ਕਰੋੜ ਰੁਪਏ, ਜਲੰਧਰ ਕੈਂਟ ਰੇਲਵੇ ਸਟੇਸ਼ਨ ਲਈ 99 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਤਿੰਨਾਂ ਸਟੇਸ਼ਨਾਂ ‘ਤੇ ਯਾਤਰੀਆਂ ਨੂੰ ਨਵੀਨਤਮ ਅਤੇ ਆਰਾਮਦਾਇਕ ਸਹੂਲਤਾਂ ਪ੍ਰਦਾਨ ਕਰਨ ਲਈ ਤਿਆਰੀਆਂ ਚੱਲ ਰਹੀਆਂ ਹਨ, ਜਿਸ ਵਿਚ ਆਧੁਨਿਕ ਵੇਟਿੰਗ ਰੂਮ, ਪਾਰਕਿੰਗ, ਲਿਫਟਾਂ ਆਦਿ ਦੀ ਯੋਜਨਾ ਬਣਾਈ ਗਈ ਹੈ। ਦੂਜੇ ਪਾਸੇ ਹੋਰ ਛੋਟੇ ਰੇਲਵੇ ਸਟੇਸ਼ਨਾਂ ਨੂੰ ਸੁੰਦਰ ਦਿੱਖ ਦੇਣ ਅਤੇ ਵਧੀਆ ਪਾਰਕਿੰਗ, ਵੇਟਿੰਗ ਰੂਮ ਆਦਿ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ਏਅਰਪੋਰਟ ਤੋਂ ਤਸਕਰ ਕਾਬੂ, ਗੁਪਤ ਅੰਗ ‘ਚ ਲੁਕੋ ਕੇ ਦੁਬਈ ਤੋਂ ਲਿਆਇਆ ਸੀ 45.22 ਲੱਖ ਦਾ ਸੋਨਾ

ਤਲਬੀਰ ਗਿੱਲ ਨਹੀਂ ਛੱਡਣਗੇ ਅਕਾਲੀ ਦਲ: ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੇ ਮਨਾਇਆ