ਬਰਨਾਲਾ ਪੁਲਿਸ ਨੇ ਦੋਹਰਾ ਕ+ਤਲਕਾਂ+ਡ ਸੁਲਝਾਇਆ: ਜਵਾਈ ਨੇ ਹੀ ਕੀਤਾ ਸੀ ਪਤਨੀ ਤੇ ਸੱਸ ਦਾ ਕ+ਤ+ਲ

  • 5 ਏਕੜ ਜ਼ਮੀਨ ਹੜੱਪਣ ਪਿੱਛੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ

ਬਰਨਾਲਾ, 17 ਅਗਸਤ 2023 – ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਹੋਏ ਦੋਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਘਰ ਵਿੱਚ ਹੀ ਰਹਿ ਰਹੇ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਅਤੇ ਸੱਸ ਹਰਬੰਸ ਕੌਰ ਦਾ ਕਤਲ ਕਰ ਦਿੱਤਾ ਕਿਉਂਕਿ ਉਹ ਆਪਣੀ ਪਤਨੀ ਦੇ ਨਾਂ ਵਾਲੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ।

ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਅੰਡਰ ਟਰੇਨਿੰਗ ਐੱਸਐੱਚਓ ਕਰਨ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਹਰਬੰਸ ਕੌਰ ਅਤੇ ਪਰਮਜੀਤ ਕੌਰ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਉਸ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਰਾਜਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਜਦੀਪ ਸਿੰਘ ਉਸ ਦੀ ਚਾਚੀ ਹਰਬੰਸ ਕੌਰ ਅਤੇ ਚਾਚੀ ਦੀ ਲੜਕੀ ਪਰਮਜੀਤ ਕੌਰ ਨਾਲ ਰਹਿੰਦਾ ਸੀ। ਪਰਮਜੀਤ ਕੌਰ ਦਾ ਵਿਆਹ ਕੁਝ ਸਾਲ ਪਹਿਲਾਂ ਮੁਲਜ਼ਮ ਰਾਜਦੀਪ ਸਿੰਘ ਨਾਲ ਹੋਇਆ ਸੀ। ਪਰਮਜੀਤ ਦੇ ਨਾਂ ‘ਤੇ 5 ਏਕੜ ਜ਼ਮੀਨ ਸੀ, ਜਿਸ ਨੂੰ ਉਹ ਹੜੱਪ ਕੇ ਵੇਚਣਾ ਚਾਹੁੰਦਾ ਸੀ।

ਜਸਵਿੰਦਰ ਅਨੁਸਾਰ ਇਸ ਗੱਲ ਨੂੰ ਲੈ ਕੇ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਉਹ ਨਸ਼ਾ ਕਰ ਕੇ ਮਾਂ-ਧੀ ਦੋਵਾਂ ਦੀ ਕੁੱਟਮਾਰ ਕਰਦਾ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਉਹ ਖੁਦ ਜ਼ਖਮੀ ਹੈ, ਇਸ ਲਈ ਪੁਲਸ ਜਾਂਚ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਜੀ ਵੇ ਸੋਹਣਿਆ ਜੀ’ 16 ਫਰਵਰੀ 2024 ਨੂੰ ਹੋਵੇਗੀ ਰਿਲੀਜ਼

ਮਾਨ ਸਰਕਾਰ ਨੇ ਸਤਲੁਜ ਜਲ ਬਿਜਲੀ ਨਿਗਮ ਨਾਲ ਕੀਤਾ ਸਮਝੌਤਾ, ਹੋਵੇਗੀ ਕਰੋੜਾਂ ਦੀ ਬੱਚਤ