ਦੁਕਾਨ ‘ਚ ਪਿਆ ਸਿਲੰਡਰ ਫਟਿਆ, 2 ਦੀ ਮੌ+ਤ, ਇਕ ਗੰਭੀਰ ਜ਼ਖਮੀ

ਰੋਪੜ, 17 ਅਗਸਤ 2023 – ਰੋਪੜ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਦੁਕਾਨ ਵਿੱਚ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 1 ਗੰਭੀਰ ਜ਼ਖਮੀ ਹੈ, ਜਿਸ ਦਾ ਹਲਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਭਰਤਗੜ੍ਹ ਬੱਸ ਸਟੈਂਡ ‘ਤੇ ਕਮਲ ਸਵੀਟਸ ਨਾਮ ਦੀ ਦੁਕਾਨ ‘ਚ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ‘ਚ ਰੱਖਿਆ ਕਮਰਸ਼ੀਅਲ ਗੈਸ ਸਿਲੰਡਰ ਫਟ ਗਿਆ ਅਤੇ ਜ਼ੋਰਦਾਰ ਧਮਾਕਾ ਹੋ ਗਿਆ।

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਮਾਲਕ ਜਤਿਨ ਗੌਤਮ (30) ਪੁੱਤਰ ਕਮਲ ਚੰਦ ਗੌਤਮ ਵਾਸੀ ਪਿੰਡ ਬੜਾ ਥਾਣਾ ਕੀਰਤਪੁਰ ਸਾਹਿਬ ਮੌਕੇ ‘ਤੇ ਪਹੁੰਚ ਗਿਆ ਪਰ ਜਿਵੇਂ ਹੀ ਉਸ ਨੇ ਸ਼ਟਰ ਉੱਪਰ ਕੀਤਾ ਤਾਂ ਸਿਲੰਡਰ ਫਟ ਗਿਆ ਅਤੇ ਉਸ ਦੀ ਮੌਤ ਹੋ ਗਈ। ਉਸ ਦੀ ਮਦਦ ਕਰ ਰਹੇ ਉਸ ਦੇ ਨੌਕਰ ਸੱਜਣ ਸਿੰਘ ਵਾਸੀ ਰੂਪਨਗਰ ਦੀ ਵੀ ਇਲਾਜ ਲਈ ਰੂਪਨਗਰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਮੌਤ ਹੋ ਗਈ।

ਅੱਗ ਇੰਨੀ ਭਿਆਨਕ ਸੀ ਕਿ ਮਦਦ ਲਈ ਆਇਆ ਪਿੰਡ ਦਾ ਚੌਕੀਦਾਰ ਰੋਸ਼ਨ ਲਾਲ ਵੀ ਸੜ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਗੁਰਪ੍ਰੀਤ ਸਿੰਘ, ਪੁਲੀਸ ਚੌਕੀ ਭਰਤਗੜ੍ਹ ਦੇ ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਬਚਾਅ ਕਾਰਜ ਮੁਕੰਮਲ ਹੋਣ ਮਗਰੋਂ ਸਬੰਧਤ ਟੀਮਾਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨਗੀਆਂ।

ਡਾਕਟਰ ਆਨੰਦ ਘਈ ਨੇ 2 ਮੌਤਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਤੀਜੇ ਵਿਅਕਤੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮੌਕੇ ਦੇ ਗਵਾਹਾਂ ਸਰਪੰਚ ਸੁਖਦੀਪ ਸਿੰਘ, ਮਨਜੀਤ ਸਿੰਘ ਨੇ ਵੀ ਮੌਕੇ ਦੀ ਸਥਿਤੀ ਤੋਂ ਜਾਣੂ ਕਰਵਾਇਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਹੜ੍ਹਾਂ ਦੇ ਹਾਲਾਤ ਬਾਰੇ CM ਮਾਨ ਨੇ ਦਿੱਤੀ ਜਾਣਕਾਰੀ, ਪੜ੍ਹੋ ਪੂਰੀ ਖ਼ਬਰ

DC ਪਟਿਆਲਾ ਨੇ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਦਾ ਕੰਮ ਕਰਨ ਵਾਲਿਆਂ ਨੂੰ ਲਾਇਸੈਂਸ ਨਵਿਆਉਣ ਲਈ 10 ਦਿਨਾਂ ਦੀ ਦਿੱਤੀ ਮੋਹਲਤ