ਸਤਨਾਮ ਜਲਵਾਹਾ ਨੇ ਡਿਪਟੀ ਸਪੀਕਰ ਦੀ ਮੌਜੂਦਗੀ ’ਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

  • ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦੀ ਤਰੱਕੀ ਲਈ ਯਤਨਸ਼ੀਲ

ਨਵਾਂਸ਼ਹਿਰ, 17 ਅਗਸਤ 2023 – ਸਤਨਾਮ ਸਿੰਘ ਜਲਵਾਹਾ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਂਨ ਵਜੋਂ ਆਪਣਾ ਅਹੁੱਦਾ ਸੰਭਾਲਿਆ ਹੈ। ਉਨ੍ਹਾਂ ਨੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਅਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਦੀ ਮੌਜੂਦਗੀ ਵਿੱਚ ਅਹੁੱਦਾ ਸੰਭਾਲਿਆ।

ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ।

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਸਤਨਾਮ ਸਿੰਘ ਜਲਵਾਹਾ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਮਿਹਨਤ ਅਤੇ ਲੋਕਾਂ ਦੀ ਸੇਵਾ ਕਰਕੇ ਨਿਭਾਉਣਗੇ। ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨੇ ਜਿਨ੍ਹਾਂ ਆਸਾਂ ਅਤੇ ਉਮੀਦਾਂ ਨਾਲ ਬਣਾਈ ਸੀ, ਸਰਕਾਰ ਉਨ੍ਹਾਂ ਆਸਾਂ ਤੇ ਉਮੀਦਾਂ ’ਤੇ ਪੂਰਾ ਉਤਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਲੋਕ ਹਿੱਤਾਂ ਨੂੰ ਸਾਹਮਣੇ ਰੱਖ ਕੇ ਹੀ ਸਰਕਾਰ ਵੱਲੋਂ ਫ਼ੈਸਲੇ ਲਏ ਜਾ ਰਹੇ ਹਨ।

ਇਸ ਮੌਕੇ ਮੌਜੂਦ ਐਮ ਐਲ ਏ ਬਲਾਚੌਰ ਸੰਤੋਸ਼ ਕਟਾਰੀਆ ਨੇ ਵੀ ਨਵਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੌਂਪੀ ਇਸ ਜ਼ਿੰਮੇਂਵਾਰੀ ਨਾਲ ਜ਼ਿਲ੍ਹੇ ਦੇ ਲੋਕਾਂ ਦੀ ਹੋਰ ਅੱਗੇ ਹੋ ਕੇ ਸੇਵਾ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

DC ਪਟਿਆਲਾ ਨੇ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਦਾ ਕੰਮ ਕਰਨ ਵਾਲਿਆਂ ਨੂੰ ਲਾਇਸੈਂਸ ਨਵਿਆਉਣ ਲਈ 10 ਦਿਨਾਂ ਦੀ ਦਿੱਤੀ ਮੋਹਲਤ

ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼