ਬਰਖਾਸਤ AIG ਰਾਜਜੀਤ ਸਿੰਘ ਨੂੰ ਅਦਾਲਤ ਨੇ ਦਿੱਤਾ ਭਗੌੜਾ ਕਰਾਰ

ਮੋਹਾਲੀ, 18 ਅਗਸਤ 2023 – ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਦੇ ਮੁਲਜ਼ਮ ਬਰਖਾਸਤ AIG ਰਾਜਜੀਤ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ PO ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਰਾਜਜੀਤ ਸਿੰਘ ਨੇ ਅਦਾਲਤ ‘ਚ ਅਰਜ਼ੀ ਲਾਈ ਸੀ ਕਿ ਉਸ ਨੂੰ ਪੀਓ ਨਾ ਕੀਤਾ ਜਾਵੇ ਅਤੇ ਹੋਰ ਸਮਾਂ ਦਿੱਤਾ ਜਾਵੇ। ਜਿਸ ‘ਤੇ ਵੀਰਵਾਰ 17 ਅਗਸਤ ਨੂੰ ਅਦਾਲਤ ਨੇ ਸੁਣਵਾਈ ਕੀਤੀ ਸੀ ਅਤੇ ਉਸ ਨੂੰ ਪੀਓ (ਭਗੌੜਾ) ਕਰ ਦਿੱਤਾ ਹੈ। ਇਹ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ।

ਇਸ ਤੋਂ ਪਹਿਲਾਂ 3 ਅਗਸਤ ਨੂੰ ਹਾਈਕੋਰਟ ਨੇ ਮੁਲਜ਼ਮ ਏਆਈਜੀ ਰਾਜਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।

ਉਥੇ ਹੀ ਪੰਜਾਬ ਪੁਲੀਸ ਸਮੇਤ ਵਿਜੀਲੈਂਸ ਟੀਮ ਪਹਿਲਾਂ ਹੀ ਮੁਲਜ਼ਮ ਰਾਜਜੀਤ ਸਿੰਘ ਦੀ ਭਾਲ ਕਰ ਰਹੀ ਹੈ। ਪਰ ਰਾਜਜੀਤ ਸਿੰਘ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਫਰਾਰ ਹੈ। ਜਦਕਿ ਵਿਜੀਲੈਂਸ ਮੁਲਜ਼ਮਾਂ ਦੀ ਨਸ਼ੇ ਦੇ ਕਾਰੋਬਾਰ ਨਾਲ ਬਣਾਈ ਜਾਇਦਾਦ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਮੁਲਜ਼ਮ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦੋਸ਼ੀ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਤੋਂ ਬਾਅਦ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਸੀ। ਵਿਜੀਲੈਂਸ ਉਸ ਦੀ ਡਰੱਗ ਮਨੀ ਰਾਹੀਂ ਕਮਾਉਣ ਵਾਲੀ ਜਾਇਦਾਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਪੁਲਿਸ ਅਜੇ ਤੱਕ ਦੋਸ਼ੀ ਰਾਜਜੀਤ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੜ੍ਹ ਦਾ ਕਹਿਰ: ਰੋਪੜ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀ ਦਾ ਐਲਾਨ: ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਫੌਜ ਨੇ ਗੁਰਦਾਸਪੁਰ ਵਿੱਚ 15 ਦਿਨਾਂ ਦੀ ਬੱਚੀ ਅਤੇ ਮਾਂ ਨੂੰ ਬਚਾਇਆ