ਅਣਪਛਾਤੇ ਵਿਅਕਤੀਆਂ ਨੇ PRTC ਬੱਸ ਦੀ ਕੀਤੀ ਭੰਨਤੋੜ

  • ਕੰਡਕਟਰ ਤੋਂ ਬੈਗ ਖੋਹ ਕੇ ਭੱਜਣ ਦਾ ਲਗਾਇਆ ਦੋਸ਼

ਬਠਿੰਡਾ, 19 ਅਗਸਤ 2023 – ਬਠਿੰਡਾ ਜ਼ਿਲ੍ਹੇ ਵਿੱਚ ਬੀਤੇ ਦੇਰ ਰਾਤ ਨੂੰ ਕੁਝ ਅਣਪਛਾਤੇ ਲੋਕਾਂ ਨੇ ਪੀਆਰਟੀਸੀ ਬੱਸ ਦੀ ਭੰਨਤੋੜ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਹਿਮਣ ਦੀਵਾਨਾ ਦੇ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਪੀਆਰਟੀਸੀ ਬੱਸ ਨੂੰ ਰੋਕ ਕੇ ਬੱਸ ਦੇ ਸ਼ੀਸ਼ੇ ਤੋੜ ਦਿੱਤੇ। ਬੱਸ ਸਟਾਫ ਵੱਲੋਂ ਇਹ ਵੀ ਦੋਸ਼ ਲਗਾਇਆ ਗਿਆ ਕਿ ਅਣਪਛਾਤੇ ਵਿਅਕਤੀ ਉਸਦਾ ਬੈਗ ਖੋਹ ਕੇ ਫਰਾਰ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਬੱਸ ਡਰਾਈਵਰ ਨੇ ਪੁਲਿਸ ਤੇ ਪੀਆਰਟੀਸੀ ਯੂਨੀਅਨ ਨੂੰ ਜਾਣਕਾਰੀ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਿੰਡ ਬਹਿਮਣ ਦੀਵਾਨਾ ਦੇ ਸਨ, ਜੋ ਬੱਸ ਨਾ ਰੋਕਣ ਨੂੰ ਲੈ ਕੇ ਗੁੱਸੇ ਵਿੱਚ ਸਨ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਪੀਆਰਟੀਸੀ ਬੱਸ ਦੇ ਹੋਰ ਕਰਮਚਾਰੀ ਵੀ ਮੌਕੇ ਉਤੇ ਪਹੁੰਚ ਗਏ ਤੇ ਰੋਸ ਪ੍ਰਦਰਸ਼ਨ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਜਾਮ ਲਗਾ ਦਿੱਤਾ। ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਬੱਸ ਡਰਾਈਵਰ ਅਤੇ ਕੰਡਕਟਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਪੀ.ਆਰ.ਟੀ.ਸੀ ਬੱਸ ਚਾਲਕਾਂ ਨੇ ਵੀ ਮੌਕੇ ‘ਤੇ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਤੇ ਹਮਲਾ ਕਰਨ ਤੋਂ ਬਾਅਦ ਅਣਪਛਾਤੇ ਲੋਕਾਂ ਨੇ ਕੰਡਕਟਰ ਤੋਂ ਉਸ ਦਾ ਬੈਗ ਖੋਹ ਲਿਆ ਅਤੇ ਫਰਾਰ ਹੋ ਗਏ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਬਠਿੰਡਾ ਤੋਂ ਮਲੋਟ ਜਾ ਰਹੀ ਬੱਸ ਜਦੋਂ ਪਿੰਡ ਬਾਹਮਣ ਦੀਵਾਨਾ ਨੇੜੇ ਪੁੱਜੀ ਤਾਂ ਪੀਆਰਟੀਸੀ ਨੇ ਬੱਸ ਨੂੰ ਰੋਕਿਆ ਨਹੀਂ, ਜਿਸ ਕਾਰਨ ਪਿੰਡ ਦੇ ਬੱਸ ਅੱਡੇ ਕੋਲ ਖੜ੍ਹੇ ਨੌਜਵਾਨਾਂ ਨੇ ਬੱਸ ਨੂੰ ਰੋਕਣ ਦਾ ਇਸ਼ਾਰਾ ਕੀਤਾ।

ਪਰ ਬੱਸ ਡਰਾਈਵਰ ਨਾ ਰੁਕਿਆ ਤਾਂ ਇਸ ਤੋਂ ਗੁੱਸੇ ‘ਚ ਆਏ ਪਿੰਡ ਦੇ ਨੌਜਵਾਨਾਂ ਨੇ ਪੀ.ਆਰ.ਟੀ.ਸੀ ਬੱਸ ਨੂੰ ਘੇਰ ਲਿਆ ਅਤੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਰਿਣੀਤੀ ਚੋਪੜਾ ਨੇ ਗਾਇਆ ਪੰਜਾਬੀ ਗੀਤ: ਰਿਕਾਰਡ ਕਰ ਸ਼ੇਅਰ ਕੀਤੀ ਵੀਡੀਓ

ਅੰਮ੍ਰਿਤਸਰ ‘ਚ ਲੁੱਟ ਦੀ ਵੱਡੀ ਵਾਰਦਾਤ, ਦੋ ਲੁਟੇਰਿਆਂ ਨੇ ਜਿਮ ਮਾਲਕ ਤੋਂ ਲੁੱਟੇ 62 ਲੱਖ