‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ

  • ਡਿਪਟੀ ਕਮਿਸ਼ਨਰ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਕੀਤਾ ਸਵਾਗਤ
  • ਜ਼ਿਲ੍ਹਾ ਮੋਗਾ ਦੇ ਖਿਡਾਰੀ ਵਧ ਚੜ੍ਹ ਕੇ ਹਿੱਸਾ ਲੈਣਗੇ – ਡਿਪਟੀ ਕਮਿਸ਼ਨਰ

ਅਜੀਤਵਾਲ/ਮੋਗਾ, 22 ਅਗਸਤ 2023 – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ।

ਇਹ ਮਸ਼ਾਲ ਅੱਜ ਸਵੇਰੇ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। ਜਿਸ ਦਾ ਅਜੀਤਵਾਲ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਐਸ ਡੀ ਐਮ ਸ਼੍ਰੀਮਤੀ ਚਾਰੂਮਿਤਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ, ਖੇਡ ਪ੍ਰੇਮੀ ਜਸਬੀਰ ਸਿੰਘ ਗਿੱਲ ਅਤੇ ਮਾਸਟਰ ਗੁਰਚਰਨ ਸਿੰਘ ਢੁੱਡੀਕੇ, ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਸਵੇਰੇ ਲੁਧਿਆਣਾ ਤੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਲੁਧਿਆਣਾ ਵਿਖੇ ਸਮਾਪਤੀ ਹੋਈ ਸੀ ਜਿਸ ਕਾਰਨ ਮਸ਼ਾਲ ਮਾਰਚ ਦੇ ਦੂਜੇ ਸੀਜ਼ਨ ਤੋਂ ਪਹਿਲਾਂ ਮਸ਼ਾਲ ਲੁਧਿਆਣਾ ਤੋਂ ਹੀ ਸ਼ੁਰੂ ਕੀਤੀ ਗਈ ਅਤੇ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

ਮਸ਼ਾਲ ਮਾਰਚ ਦੇ ਵੇਰਵੇ ਜਾਰੀ ਕਰਦਿਆਂ ਉਹਨਾਂ ਦੱਸਿਆ ਕਿ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਨੂੰ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਉਮੀਦ ਜਤਾਈ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਮਲਾ ਕਿਸਾਨਾਂ ਤੇ ਪੁਲਿਸ ‘ਚ ਹੋਈ ਝੜਪ ਦਾ: 18 ਕਿਸਾਨਾਂ ਤੇ 35 ਅਣਪਛਾਤਿਆਂ ‘ਤੇ FIR: ਲੌਂਗੋਵਾਲ ਥਾਣਾ ਪੁਲਸ ਨੇ ਕੀਤੀ ਕਾਰਵਾਈ

ਪੁਰਾਣੀ ਰੰਜਿਸ਼ ਕਾਰਨ ਕਬੱਡੀ ਖਿਡਾਰੀ ‘ਤੇ ਹਮਲਾ: ਦੋ ਭਰਾਵਾਂ ‘ਤੇ ਕੁੱ+ਟਮਾ+ਰ ਕਰਨ ਦੇ ਦੋਸ਼