ਜਰਮਨੀ ਤੋਂ ਆਈਆਂ ਦੋ ਸਕੀਆਂ ਭੈਣਾਂ ਪਹੁੰਚੀਆਂ ਪਿੰਡ ਮੂਸਾ, ਪਰਿਵਾਰ ਨਾਲ ਕਰਵਾਈਆਂ ਤਸਵੀਰਾਂ

  • ਕਿਹਾ- ਅਸੀਂ ਹਾਂ ਸਿੱਧੂ ਮੂਸੇਵਾਲਾ ਦੀਆਂ ਬਹੁਤ ਵੱਡੀਆਂ ਫੈਨ
  • ਪਰਿਵਾਰ ਨੂੰ ਮਿਲ ਕੇ ਕਰਵਾਈਆਂ ਤਸਵੀਰਾਂ
  • ਕਿਹਾ ਸਿੱਧੂ ਮੂਸੇਵਾਲੇ ਨੂੰ ਮਿਲਣਾ ਚਾਹੀਦਾ ਹੈ ਇਨਸਾਫ਼

ਮਾਨਸਾ, 24 ਅਗਸਤ 2023 – ਹਰ ਰੋਜ਼ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਲੋਕ ਪਿੰਡ ਮੂਸੇ ਵਿਖੇ ਪਹੁੰਚ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹਨ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਵੀ ਕਰਦੇ ਹਨ। ਬੁੱਧਵਾਰ ਨੂੰ ਦੋ ਸਕੀਆਂ ਭੈਣਾਂ ਜਰਮਨੀ ਤੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੀਆਂ। ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੀਆਂ ਬਹੁਤ ਵੱਡੀਆਂ ਫੈਨ ਹਨ।

ਦੋਵਾਂ ਭੈਣਾਂ ਨੇ ਕਿਹਾ ਕਿ ਸਿੱਧੂ ਦਾ 47 ਗੀਤ ਉਨ੍ਹਾਂ ਦਾ ਪਸੰਦੀਦਾ ਹੈ। ਉਸ ਦਾ ਸੁਪਨਾ ਸੀ ਕਿ ਉਹ ਜਰਮਨੀ ਤੋਂ ਪੰਜਾਬ ਜਾ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ। ਇਸ ਲਈ ਉਹ ਪਹਿਲਾਂ ਮੂਸੇ ਪਿੰਡ ਪਹੁੰਚੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸੁਪਨਾ ਪੂਰਾ ਹੋ ਗਿਆ ਹੈ। ਉਨ੍ਹਾਂ ਸਿੱਧੂ ਦੀ ਟਰੈਕਟਰ ਨਾਲ ਵੀ ਤਸਵੀਰਾਂ ਖਿੱਚੀਆਂ ਅਤੇ ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਕੂਲ ‘ਚ ਲੈਂਟਰ ਡਿੱਗਣ ਦਾ ਮਾਮਲਾ, ਮੁਲਜ਼ਮ ਠੇਕੇਦਾਰ ਭਾਜਪਾ ਨੇਤਾ ‘ਤੇ ਹੋਈ FIR, ਪਰਚੇ ਤੋਂ ਬਾਅਦ ਮੁਲਜ਼ਮ ਫਰਾਰ

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਦੇ ਘਰ ED ਦਾ ਛਾਪਾ