ਨਕੋਦਰ ਮੱਥਾ ਟੇਕਣ ਜਾ ਰਹੇ 11 ਸਾਲ ਦੇ ਬੱਚੇ ਸਮੇਤ 4 ਲੋਕਾਂ ਦੀ ਸੜਕ ਹਾਦਸੇ ‘ਚ ਮੌ+ਤ: ਇੱਟਾਂ ਦੀ ਟਰਾਲੀ ਨਾਲ ਟਕਰਾਈ ਕਾਰ

ਬਰਨਾਲਾ, 1 ਸਤੰਬਰ 2023 – ਲੁਧਿਆਣਾ-ਬਰਨਾਲਾ ਰਾਜ ਮਾਰਗ ‘ਤੇ ਸ਼ੁੱਕਰਵਾਰ ਸਵੇਰੇ ਬਰਨਾਲਾ ਇਲਾਕੇ ‘ਚ ਵਾਪਰੇ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਇਹ ਚਾਰੇ ਹਰਿਆਣਾ ਦੇ ਹਿਸਾਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਉਹ ਨਕੋਦਰ ਮੱਥਾ ਟੇਕਣ ਲਈ ਆ ਰਹੇ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ ਗਿਆ ਹੈ।

ਥਾਣਾ ਠੁੱਲੀਵਾਲ ਦੇ ਐਸਐਚਓ ਬਲਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਅੱਜ ਸਵੇਰੇ ਕਰੀਬ 5 ਵਜੇ ਬਰਨਾਲਾ ਤੋਂ ਲੁਧਿਆਣਾ ਵੱਲ ਜਾ ਰਹੀ ਇੱਕ ਕਾਰ ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਅੰਮ੍ਰਿਤਪਾਲ, ਸੋਨੂੰ, ਵਿਕਾਸ ਅਤੇ ਇਕ 11 ਸਾਲਾ ਬੱਚੇ ਵਜੋਂ ਹੋਈ ਹੈ। ਚਾਰੋਂ ਹਿਸਾਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਹਾਦਸੇ ਵਿੱਚ ਉਸਦੀ ਕਾਰ ਚਕਨਾਚੂਰ ਹੋ ਗਈ।

ਲਾਸ਼ਾਂ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਂਦਰ ਨੇ ਇਕ ਦੇਸ਼, ਇਕ ਚੋਣ ਮਾਮਲੇ ’ਤੇ ਬਣਾਈ ਕਮੇਟੀ, ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ਕੀਤਾ ਕਮੇਟੀ ਦਾ ਗਠਨ

ਤਰਨਤਾਰਨ ‘ਚ ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ: ਲਗਾਤਾਰ 3 ਦਿਨਾਂ ‘ਚ ਪਾਕਿ ਤਸਕਰਾਂ ਦੀ ਤੀਜੀ ਕੋਸ਼ਿਸ਼ ਨਾਕਾਮ