ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ+ਤ: 11 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਮੁਕਤਸਰ, 1 ਸਤੰਬਰ 2023 – ਮੁਕਤਸਰ ਤੋਂ ਅਮਰੀਕਾ ਦੇ ਕੈਲੀਫੋਰਨੀਆ ‘ਚ ਗਏ ਪੰਜਾਬੀ ਨੌਜਵਾਨ ਗੁਰਭੇਜ ਸਿੰਘ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਹੋਇਆ ਸੀ। ਪਿੰਡ ਵੜੀਆਂ ਦੇ ਸਰਪੰਚ ਸਾਹਬ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਕਰੀਬ 11 ਮਹੀਨੇ ਪਹਿਲਾਂ 35 ਲੱਖ ਰੁਪਏ ਲਗਾ ਕੇ ਘਰ ਦੀ ਹਾਲਤ ਸੁਧਾਰਨ ਲਈ ਕੈਲੀਫੋਰਨੀਆ ਅਮਰੀਕਾ ਗਿਆ ਸੀ।

ਦੇਰ ਰਾਤ 12:00 ਵਜੇ ਅਮਰੀਕਾ ਤੋਂ ਗੁਰਪ੍ਰੀਤ ਸਿੰਘ ਦੇ ਦੋਸਤ ਦਾ ਫੋਨ ਆਇਆ ਕਿ ਗੁਰਵਿੰਦਰ ਸਿੰਘ ਨੂੰ ਬਹੁਤ ਜ਼ਿਆਦਾ ਦਰਦ ਹੋ ਗਿਆ ਹੈ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਹੈ। ਸਾਹਬ ਸਿੰਘ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ ਗੁਰਬੇਜ ਸਿੰਘ ਨੇ ਆਪਣੀਆਂ ਭੈਣਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਸੀ ਅਤੇ ਉਹ ਜਲਦੀ ਹੀ ਭਾਰਤ ਆਉਣ ਦੀ ਗੱਲ ਕਹਿ ਰਿਹਾ ਸੀ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਗੁਰਬੇਜ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਨਮ ਅਸ਼ਟਮੀ ਦੇ ਪੋਸਟਰ ਹਟਾਉਣ ਨੂੰ ਲੈ ਕੇ ਵਿਵਾਦ: ਥਾਣੇ ਦੇ ਬਾਹਰ ਹਿੰਦੂ ਸੰਗਠਨਾਂ ਨੇ ਕੀਤਾ ਹੰਗਾਮਾ

ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ