ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ

  • ਅਰਜੀਆਂ ਭੇਜਣ ਦੀ ਆਖਰੀ ਮਿਤੀ 15 ਸਤੰਬਰ

ਚੰਡੀਗੜ੍ਹ, 1 ਸਤੰਬਰ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ ਨੰ:102-103, ਸੈਕਟਰ-34-ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਯੋਗਤਾ, ਤਜਰਬਾ, ਬਿਨੈਪੱਤਰ ਪ੍ਰੋਫਾਰਮਾ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ+ਤ: 11 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 1 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ