ਮਾਛੀਵਾੜਾ ਸਾਹਿਬ, 2 ਸਤੰਬਰ 2023 – ਪਿੰਡ ਪੰਜਗਰਾਈਆਂ ਵਿਖੇ ਪ੍ਰਾਇਮਰੀ ਸਕੂਲ ਦੀ ਇਕ ਅਧਿਆਪਕਾ ਸਿਮਰਨਜੀਤ ਕੌਰ ਨੇ ਕਲਾਸ ਰੂਮ ‘ਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਮ੍ਰਿਤਕ ਅਧਿਆਪਕਾ ਦੀ ਪਛਾਣ ਸਿਮਰਨਜੀਤ ਕੌਰ ਵਜੋਂ ਹੋਈ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗਣਾ ਬਾਕੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

