- ਹਲਕੇ ਬੁਖਾਰ ਤੋਂ ਬਾਅਦ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਕਰਵਾਇਆ ਗਿਆ ਭਰਤੀ,
- ਫ਼ਿਲਹਾਲ ਸਥਿਰ ਦੱਸੀ ਜਾ ਰਹੀ ਹੈ ਹਾਲਤ
ਨਵੀਂ ਦਿੱਲੀ, 3 ਸਤੰਬਰ 2023 – ਕਾਂਗਰਸ ਸੰਸਦੀ ਕਮੇਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਹਲਕੇ ਬੁਖਾਰ ਕਾਰਨ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਡਾਕਟਰਾਂ ਦੀ ਨਿਗਰਾਨੀ ਹੇਠ ਹੈ ਅਤੇ ਫਿਲਹਾਲ ਉਸ ਦੀ ਹਾਲਤ ਸਥਿਰ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਨੂੰ ਹਲਕਾ ਬੁਖਾਰ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਡਾਕਟਰਾਂ ਦੀ ਟੀਮ ਉਸ ਦੀ ਹਾਲਤ ‘ਤੇ ਨਜ਼ਰ ਰੱਖ ਰਹੀ ਹੈ।
ਹਸਪਤਾਲ ਪ੍ਰਸ਼ਾਸਨ ਮੁਤਾਬਕ ਉਹ ਲੰਬੇ ਸਮੇਂ ਤੋਂ ਫੇਫੜਿਆਂ ਨਾਲ ਜੁੜੀ ਸਮੱਸਿਆ ਤੋਂ ਪੀੜਤ ਸਨ। ਜਿਸ ਕਾਰਨ ਸ਼ਨੀਵਾਰ ਦੇਰ ਸ਼ਾਮ ਉਸਨੂੰ ਰੁਟੀਨ ਚੈਕਅੱਪ ਲਈ ਹਸਪਤਾਲ ਦੇ ਚੈਸਟ ਮੈਡੀਸਨ ਵਿਭਾਗ ਦੇ ਡਾਕਟਰ ਦੀ ਨਿਗਰਾਨੀ ਹੇਠ ਦਾਖਲ ਕਰਵਾਇਆ ਗਿਆ ਹੈ। ਅੱਜ ਉਸ ਦੀ ਜਾਂਚ ਚੱਲ ਰਹੀ ਹੈ। ਕੱਲ੍ਹ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।