ਨਵੀਂ ਦਿੱਲੀ, 5 ਸਤੰਬਰ 2023 – ਵਨਡੇ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਟੀਮ ਦਾ ਐਲਾਨ ਕੀਤਾ ਹੈ।
ਇਹ ਭਾਰਤੀ ਟੀਮ ‘ਚ ਰੋਹਿਤ ਸ਼ਰਮਾ (Captain), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ (Vice-Captain), ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਕੁਲਦੀਪ ਯਾਦਵ ਨੂੰ ਸ਼ਾਮਿਲ ਕੀਤਾ ਗਿਆ ਹੈ।
ਆਈਸੀਸੀ ਦੀ ਮਨਜ਼ੂਰੀ ਤੋਂ ਬਿਨਾਂ ਅਜੇ ਵੀ 28 ਸਤੰਬਰ ਤੱਕ ਟੀਮ ਵਿੱਚ ਬਦਲਾਅ ਕੀਤੇ ਜਾ ਸਕਦੇ ਹਨ। ਇਸ ਤੋਂ ਬਾਅਦ ਟੀਮ ‘ਚ ਬਦਲਾਅ ਲਈ ਬੋਰਡ ਨੂੰ ਆਈਸੀਸੀ ਤੋਂ ਮਨਜ਼ੂਰੀ ਲੈਣੀ ਪਵੇਗੀ। ਭਾਰਤ ‘ਚ ਹੋਣ ਵਾਲੇ ਵਿਸ਼ਵ ਕੱਪ ਦਾ ਪਹਿਲਾ ਮੈਚ 5 ਅਕਤੂਬਰ ਨੂੰ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਉਪ ਜੇਤੂ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਟੂਰਨਾਮੈਂਟ ਦਾ ਫਾਈਨਲ 19 ਨਵੰਬਰ ਨੂੰ ਖੇਡਿਆ ਜਾਵੇਗਾ।
ਵਿਸ਼ਵ ਕੱਪ ‘ਚ ਭਾਰਤ-ਪਾਕਿਸਤਾਨ ਦਾ ਮੈਚ 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਹੋਣਾ ਹੈ। ਭਾਰਤ 8 ਅਕਤੂਬਰ ਨੂੰ ਚੇਨਈ ਵਿੱਚ ਆਸਟਰੇਲੀਆ ਖ਼ਿਲਾਫ਼ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ।
ਭਾਰਤ ਅਕਤੂਬਰ-ਨਵੰਬਰ ਵਿੱਚ 46 ਦਿਨਾਂ ਲਈ ਵਨਡੇ ਵਰਲਡ ਹੋਵੇਗਾ, ਜਿਸ ਵਿੱਚ 48 ਮੈਚ ਖੇਡੇ ਜਾਣਗੇ। ਪਹਿਲਾ ਮੈਚ 5 ਅਕਤੂਬਰ ਨੂੰ ਅਹਿਮਦਾਬਾਦ ਵਿੱਚ ਪਿਛਲੇ ਵਿਸ਼ਵ ਕੱਪ ਦੀ ਜੇਤੂ ਅਤੇ ਉਪ ਜੇਤੂ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ। 12 ਨਵੰਬਰ ਤੱਕ ਗਰੁੱਪ ਗੇੜ ਦੇ 45 ਮੈਚ ਹੋਣਗੇ। ਦੋ ਸੈਮੀਫਾਈਨਲ 15 ਅਤੇ 16 ਨਵੰਬਰ ਨੂੰ ਖੇਡੇ ਜਾਣਗੇ ਅਤੇ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ।