ਚੰਡੀਗੜ੍ਹ, 5 ਸਤੰਬਰ 2023 – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਮੀਡੀਆ ਸਲਾਹਕਾਰ ਅਮਿਤ ਆਰੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਦੇ 2014 ਵਿੱਚ ਮੁੱਖ ਮੰਤਰੀ ਬਣਨ ਦੇ ਨਾਲ ਹੀ ਉਨ੍ਹਾਂ ਨੂੰ ਮੀਡੀਆ ਸਲਾਹਕਾਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ। ਉਹ ਕਰੀਬ 9 ਸਾਲਾਂ ਤੋਂ ਲਗਾਤਾਰ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਦਾ ਕੰਮ ਦੇਖ ਰਹੇ ਸਨ। ਉਨ੍ਹਾਂ ਦੇ ਅਸਤੀਫ਼ੇ ਕਾਰਨ ਮੁੱਖ ਮੰਤਰੀ ਦਫ਼ਤਰ ਵਿੱਚ ਹਲਚਲ ਮਚ ਗਈ ਹੈ।
ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ ਅਮਿਤ ਆਰੀਆ ਨੇ 30 ਅਗਸਤ ਨੂੰ ਮੁੱਖ ਮੰਤਰੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ।
ਅਮਿਤ ਆਰੀਆ ਦੇ ਅਸਤੀਫ਼ੇ ਬਾਰੇ ਸਰਕਾਰ ਵੱਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਵੀ ਉਨ੍ਹਾਂ ਦੇ ਅਸਤੀਫੇ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ 8 ਸਤੰਬਰ ਤੱਕ ਚੰਡੀਗੜ੍ਹ ਤੋਂ ਬਾਹਰ ਹਨ। ਹੁਣ ਉਨ੍ਹਾਂ ਦੇ ਅਸਤੀਫੇ ਬਾਰੇ ਕੋਈ ਵੀ ਫੈਸਲਾ ਉਨ੍ਹਾਂ ਦੀ ਵਾਪਸੀ ਤੋਂ ਬਾਅਦ ਹੀ ਲਿਆ ਜਾਵੇਗਾ। ਜਦੋਂ ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਅਮਿਤ ਆਰੀਆ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।