ਨਵਜੋਤ ਸਿੱਧੂ ਪੰਜਾਬ ‘ਚ ‘ਆਪ’ ਨਾਲ ਗਠਜੋੜ ਲਈ ਸਹਿਮਤ: ਪੜ੍ਹੋ ਕੀ ਕਿਹਾ

  • ਕਿਹਾ- ਪਾਰਟੀ ਹਾਈਕਮਾਂਡ ਦਾ ਫੈਸਲਾ ਸੁਪਰੀਮ,
  • ਜਮਹੂਰੀਅਤ ਲਈ ਸਵਾਰਥ ਦੀ ਰਾਜਨੀਤੀ ਨੂੰ ਤਿਆਗਣਾ ਪਵੇਗਾ

ਚੰਡੀਗੜ੍ਹ, 6 ਸਤੰਬਰ 2023 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸੂਬਾ ਕਾਂਗਰਸ ਤੋਂ ਵੱਖ ਨਜ਼ਰ ਆ ਰਹੇ ਹਨ। ਉਹ ਪੰਜਾਬ ਕਾਂਗਰਸ ਅਤੇ ‘ਆਪ’ ਪੰਜਾਬ ਗਠਜੋੜ ਲਈ ਸਹਿਮਤ ਹੋ ਗਏ ਹਨ। ਨਾਲ ਹੀ ਸਿੱਧੂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਸਵਾਰਥ ਦੀ ਰਾਜਨੀਤੀ ਨੂੰ ਤਿਆਗਣਾ ਪਵੇਗਾ।

ਪੰਜਾਬ ਕਾਂਗਰਸ ਦੇ ਵੱਡੇ ਨੇਤਾ ‘ਆਪ’ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਲਈ ਰਾਜ਼ੀ ਨਹੀਂ ਹੋ ਰਹੇ ਹਨ ਪਰ ਨਵਜੋਤ ਸਿੱਧੂ ਨੇ ਇਸ ਮਾਮਲੇ ‘ਤੇ ਟਵੀਟ ਕਰਕੇ ਕਿਹਾ ਕਿ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣਾ ਚਾਹੀਦਾ ਹੈ। ਪਾਰਟੀ ਹਾਈਕਮਾਂਡ ਦਾ ਇਹ ਫੈਸਲਾ ਵੱਡੇ ਮਕਸਦ ਲਈ ਹੈ। ਸੰਵਿਧਾਨ ਦੀ ਭਾਵਨਾ ਦਾ ਆਦਰ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਵਿੱਚ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ।

ਹਾਲ ਹੀ ਵਿੱਚ, ਕਾਂਗਰਸ ਹਾਈ ਕਮਾਂਡ ਨੇ ‘ਆਪ’ ਅਤੇ ਹੋਰ ਪਾਰਟੀਆਂ ਨਾਲ I.N.D.I.A ਗਠਜੋੜ ਕੀਤਾ ਸੀ। ਇਸ ਤੋਂ ਬਾਅਦ ਸੂਬਾ ਕਾਂਗਰਸ ਅਤੇ ‘ਆਪ’ ਦੇ ਗਠਜੋੜ ਨਾਲ ਪੰਜਾਬ ਲੋਕ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਜ਼ੋਰ ਫੜ ਗਈਆਂ। ਇਸ ਮਾਮਲੇ ‘ਤੇ ਪਹਿਲਾ ਸਪੱਸ਼ਟ ਬਿਆਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਆਇਆ ਹੈ। ਉਨ੍ਹਾਂ ਕਿਹਾ ਕਿ ਵੱਡੇ ਮਕਸਦ ਲਈ ਛੋਟੇ-ਮੋਟੇ ਮਤਭੇਦ ਭੁਲਾਉਣੇ ਪੈਣਗੇ ਪਰ ਪੰਜਾਬ ਕਾਂਗਰਸ ਦੇ ਕਿਸੇ ਵੀ ਵੱਡੇ ਆਗੂ ਨੇ ਅਜੇ ਤੱਕ ‘ਆਪ’ ਨਾਲ ਗਠਜੋੜ ਬਾਰੇ ਕੋਈ ਬਿਆਨ ਨਹੀਂ ਦਿੱਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਹੋਵੇ ਜਾਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰ ਕੋਈ ‘ਆਪ’ ਪ੍ਰਤੀ ਸਖ਼ਤ ਰਵੱਈਆ ਰੱਖਦੇ ਸੀ। ਉਨ੍ਹਾਂ ਨੇ ਤਿੱਖੇ ਬਿਆਨ ਵੀ ਦਿੱਤੇ ਸਨ। ਇਸ ਤੋਂ ਇਲਾਵਾ ਬਾਜਵਾ ਨੇ ਵੀ ਦਿੱਲੀ ਜਾ ਕੇ ਇਸ ਸਬੰਧੀ ਹਾਈਕਮਾਂਡ ਨਾਲ ਗੱਲਬਾਤ ਕੀਤੀ ਸੀ। ਪਰ ਪਾਰਟੀ ਹਾਈਕਮਾਂਡ ਵੱਲੋਂ ਗਠਜੋੜ ਕੀਤੇ ਜਾਣ ਤੋਂ ਬਾਅਦ ਬਾਜਵਾ ਸਮੇਤ ਪੰਜਾਬ ਕਾਂਗਰਸ ਦੇ ਬਾਕੀ ਸਾਰੇ ਆਗੂ ਚੁੱਪ ਬੈਠੇ ਹਨ, ਕਿਸੇ ਵੱਲੋਂ ਵੀ ਕੁੱਝ ਨਹੀਂ ਕਿਹਾ ਜਾ ਰਿਹਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵੀਂ ਦਿੱਲੀ-ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਚੱਲੇਗੀ ਵਿਸ਼ੇਸ਼ ਰੇਲਗੱਡੀ, 10 ਰੇਲਵੇ ਸਟੇਸ਼ਨਾਂ ‘ਤੇ ਰੁਕੇਗੀ

ਪੰਜਾਬ ‘ਚ ਕਾਂਗਰਸ ਨਾਲ ਨਹੀਂ ਹੋਵੇਗਾ ਗਠਜੋੜ – ਅਨਮੋਲ ਗਗਨ ਮਾਨ