- ਪੁਲੀਸ ਨੇ ਦੋਸ਼ੀਆਂ ਖਿਲਾਫ ਕੀਤਾ ਮਾਮਲਾ ਦਰਜ
ਗੁਰਦਾਸਪੁਰ, 7 ਸਤੰਬਰ 2023 – ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਸ਼੍ਰੀ ਹਰਿਗੋਬਿੰਦਪੁਰ ਦੇ ਰਹਿਣ ਵਾਲੇ ਬਜ਼ੁਰਗ ਸਤਨਾਮ ਸਿੰਘ ਦਾ ਉਸਦੇ ਹੀ ਗੁਆਂਢੀਆਂ ਵਲੋਂ ਮਾਮੂਲੀ ਤਕਰਾਰ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾਸਥੱਲ ਦਾ ਜਾਇਜ਼ਾ ਲਿਆ ਹੈ ਅਤੇ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਸਤਨਾਮ ਸਿੰਘ ਦੇ ਰਿਸ਼ਤੇਦਾਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਆਪਣੀਆਂ ਦੁਕਾਨਾਂ ਦੇ ਬਾਹਰ ਉਸਾਰੀ ਦਾ ਕੰਮ (ਫਰਸ਼ ਪਾ) ਪ ਰਿਹਾ ਸੀ ਕਿ ਉਸਦੇ ਹੀ ਗੁਆਂਢੀਆਂ ਵਲੋਂ ਸਤਨਾਮ ਨਾਲ ਇਸੇ ਉਸਾਰੀ ਨੂੰ ਲੈਕੇ ਲੜਾਈ ਝਗੜਾ ਸ਼ੁਰੂ ਕਰ ਦਿੱਤਾ ਗਿਆ। ਇਸੇ ਦੌਰਾਨ ਉਕਤ ਗੁਆਂਢੀਆਂ ਵਲੋਂ ਬਜ਼ੁਰਗ ਸਤਨਾਮ ਸਿੰਘ ਦੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਮਗਰੋਂ ਸਤਨਾਮ ਸਿੰਘ ਨੂੰ ਨਿਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੋਰਾਨ ਸਤਨਾਮ ਦੀ ਮੌਤ ਹੋ ਗਈ। ਲਾਸ਼ ਨੂੰ ਬਟਾਲਾ ਸਿਵਿਲ ਹਸਪਤਾਲ ਰੱਖਿਆ ਗਿਆ ਜਿੱਥੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਓਥੇ ਹੀ ਪੁਲਿਸ ਅਧਿਕਾਰੀ ਨੇ ਘਟਨਾ ਬਾਰੇ ਦਸਦੇ ਹੋਏ ਕਿਹਾ ਕੇ 302 ਦਾ ਮੁਕਦਮਾ ਦਰਜ ਕੀਤਾ ਗਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਤਲ ਦਾ ਇਕੋ ਪਰਿਵਾਰ ਦੇ ਚਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਫਰਾਰ ਆਰੋਪੀਆ ਨੂੰ ਜਲਦ ਕਾਬੂ ਕੀਤਾ ਜਾਵੇਗਾ।