ਬਠਿੰਡਾ ‘ਚ ਠੀਕਰੀ ਪਹਿਰਾ ਦੇ ਰਹੇ ਨਸ਼ਾ ਛੁਡਾਊ ਕਮੇਟੀ ਦੇ ਮੈਂਬਰ ਦਾ ਕ+ਤ+ਲ

  • ਨਸ਼ਾ ਤਸਕਰਾਂ ਨੇ ਤੇ+ਜ਼ਧਾਰ ਹ+ਥਿਆਰਾਂ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ

ਬਠਿੰਡਾ, 10 ਸਤੰਬਰ 2023 – ਬਠਿੰਡਾ ਦੇ ਪਿੰਡ ਸਿਧਾਣਾ ਵਿੱਚ ਸ਼ਨੀਵਾਰ ਰਾਤ ਨਸ਼ਾ ਤਸਕਰਾਂ ਨੇ ਐਂਟੀ ਨਾਰਕੋਟਿਕਸ ਕਮੇਟੀ ਦੇ ਇੱਕ ਮੈਂਬਰ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ (46) ਵਜੋਂ ਹੋਈ ਹੈ।

ਮ੍ਰਿਤਕ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਸਿਧਾਣਾ ਵਿੱਚ ਡਰੱਗ ਕਮੇਟੀ ਬਣਾਈ ਗਈ ਹੈ ਅਤੇ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ। ਨਾਰਕੋਟਿਕ ਕਮੇਟੀ ਵੱਲੋਂ ਸ਼ਨੀਵਾਰ ਰਾਤ ਪਿੰਡ ਨੂੰ ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਗੇਟ ਤੋੜ ਕੇ ਭੱਜ ਗਏ।

ਕਮੇਟੀ ਮੈਂਬਰਾਂ ਨੇ ਇਸ ਦੀ ਸੂਚਨਾ ਜਸਵੀਰ ਸਿੰਘ ਨੂੰ ਦਿੱਤੀ। ਇਸ ਤੋਂ ਬਾਅਦ ਜਸਬੀਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਨਸ਼ਾ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਸਬੀਰ ਸਿੰਘ ਦਾ ਕਤਲ ਕਰ ਦਿੱਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਜਿੰਦਰਾ ਹਸਪਤਾਲ ‘ਚ ਇਲਾਜ ਲਈ ਵਰਤੀ ਜਾ ਰਹੀ ਨਵੀਂ ਤਕਨੀਕ ਦਿਲ ਦੇ ਰੋਗੀਆਂ ਲਈ ਬਣੀ ਵਰਦਾਨ

ਤਸਕਰਾਂ ਨੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦੇ ਨੂੰ ਬੰਧਕ ਬਣਾ ਕੇ ਕੀਤੀ ਕੁੱ+ਟਮਾਰ: ਮਾਲਕ ਪਹੁੰਚਿਆ ਤਾਂ ਚਲਾਈ ਗੋ+ਲੀ