ਜੰਮੂ-ਕਸ਼ਮੀਰ ‘ਚ ਕਰਨਲ, ਮੇਜਰ, DSP ਸਮੇਤ 5 ਸ਼ਹੀਦ, ਦੋ ਅੱਤਵਾਦੀ ਢੇਰ, ਇੱਕ ਜਵਾਨ ਲਾਪਤਾ

  • ਰਾਜੌਰੀ ‘ਚ ਮੁੱਠਭੇੜ ਖਤਮ, ਅਨੰਤਨਾਗ ‘ਚ ਜਾਰੀ

ਜੰਮੂ-ਕਸ਼ਮੀਰ, 14 ਸਤੰਬਰ 2023 – ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਨਾਲ ਹੋਏ ਦੋ ਮੁਕਾਬਲੇ ‘ਚ ਤਿੰਨ ਅਫਸਰ ਅਤੇ ਦੋ ਜਵਾਨ ਸ਼ਹੀਦ ਹੋ ਗਏ ਹਨ। ਉੱਥੇ ਹੀ ਇੱਕ ਜਵਾਨ ਅਜੇ ਲਾਪਤਾ ਹੈ। ਸ਼ਹੀਦਾਂ ਵਿੱਚ ਫੌਜ ਦੇ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੋਨਕ ਅਤੇ ਕਸ਼ਮੀਰ ਪੁਲਿਸ ਦੇ ਡੀਐਸਪੀ ਹੁਮਾਯੂੰ ਭੱਟ ਸ਼ਾਮਲ ਹਨ।

ਬੁੱਧਵਾਰ ਨੂੰ ਸਰਚ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ। ਮੁਕਾਬਲਾ ਅਜੇ ਵੀ ਜਾਰੀ ਹੈ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਇਕ ਜਵਾਨ ਲਾਪਤਾ ਹੈ, ਜਿਸ ਦੇ ਗੰਭੀਰ ਜ਼ਖਮੀ ਹੋਣ ਦਾ ਖਦਸ਼ਾ ਹੈ।

ਲਸ਼ਕਰ-ਏ-ਤੋਇਬਾ ਨਾਲ ਜੁੜੇ ਪਾਬੰਦੀਸ਼ੁਦਾ ਸੰਗਠਨ ਰੇਜ਼ਿਸਟੈਂਸ ਫਰੰਟ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਉਹੀ ਅੱਤਵਾਦੀ ਹਨ ਜਿਨ੍ਹਾਂ ਨਾਲ 4 ਅਗਸਤ ਨੂੰ ਕੁਲਗਾਮ ਦੇ ਜੰਗਲ ‘ਚ ਹੋਏ ਮੁਕਾਬਲੇ ਦੌਰਾਨ ਤਿੰਨ ਜਵਾਨ ਸ਼ਹੀਦ ਹੋ ਗਏ ਸਨ।

ਦੂਜੇ ਪਾਸੇ ਰਾਜੌਰੀ ‘ਚ ਵੀ ਮੰਗਲਵਾਰ ਨੂੰ ਮੁਕਾਬਲੇ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਅੱਤਵਾਦੀ ਮਾਰੇ ਗਏ। ਇੱਥੇ ਤਲਾਸ਼ੀ ਦੌਰਾਨ ਫੌਜ ਦੇ ਇੱਕ ਕੁੱਤੇ ਦੀ ਵੀ ਮੌਤ ਹੋ ਗਈ। ਉਸ ਨੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਆਪਣੇ ਹੈਂਡਲਰ ਦੀ ਜਾਨ ਬਚਾਈ। ਰਾਜੌਰੀ ‘ਚ ਮੁਕਾਬਲਾ ਖਤਮ ਹੋ ਗਿਆ ਹੈ।

ਜੰਮੂ-ਕਸ਼ਮੀਰ ਪੁਲਿਸ ਦੇ ਸ਼ਹੀਦ ਡੀਐਸਪੀ ਹੁਮਾਯੂੰ ਭੱਟ ਨੂੰ ਬੁੱਧਵਾਰ ਰਾਤ ਬਡਗਾਮ ਜ਼ਿਲ੍ਹੇ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਡੀਜੀਪੀ ਦਿਲਬਾਗ ਸਿੰਘ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਹੁਮਾਯੂੰ ਦੱਖਣੀ ਕਸ਼ਮੀਰ ਦੇ ਤਰਾਲ ਦਾ ਰਹਿਣ ਵਾਲਾ ਸੀ। ਉਸ ਦਾ ਪਿਛਲੇ ਸਾਲ ਹੀ ਵਿਆਹ ਹੋਇਆ ਸੀ। ਉਸਦਾ 2 ਮਹੀਨੇ ਦਾ ਬੇਟਾ ਹੈ।

ਕਸ਼ਮੀਰ ‘ਚ ਪਿਛਲੇ ਤਿੰਨ ਸਾਲਾਂ ‘ਚ ਇਹ ਸਭ ਤੋਂ ਵੱਡਾ ਹਮਲਾ ਹੈ, ਜਿਸ ‘ਚ ਹੁਣ ਤੱਕ ਕਈ ਸੀਨੀਅਰ ਅਧਿਕਾਰੀ ਸ਼ਹੀਦ ਹੋਏ ਹਨ। ਇਸ ਤੋਂ ਪਹਿਲਾਂ 30 ਮਾਰਚ 2020 ਨੂੰ ਕਸ਼ਮੀਰ ਦੇ ਹੰਦਵਾੜਾ ਵਿੱਚ 18 ਘੰਟੇ ਚੱਲੇ ਹਮਲੇ ਵਿੱਚ ਕਰਨਲ, ਮੇਜਰ ਅਤੇ ਸਬ-ਇੰਸਪੈਕਟਰ ਸਮੇਤ ਪੰਜ ਅਧਿਕਾਰੀ ਸ਼ਹੀਦ ਹੋ ਗਏ ਸਨ।

ਇਸ ਸਾਲ ਜਨਵਰੀ ਤੋਂ ਲੈ ਕੇ ਹੁਣ ਤੱਕ ਜੰਮੂ-ਕਸ਼ਮੀਰ ‘ਚ 40 ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਸਿਰਫ਼ 8 ਸਥਾਨਕ ਸਨ ਅਤੇ ਬਾਕੀ ਸਾਰੇ ਵਿਦੇਸ਼ੀ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੁਲਤਾਰ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਪਿੰਡ ਟਹਿਣਾ ਵਿਖੇ ਅੰਡਰ ਬ੍ਰਿਜ ਨਾ ਹੋਣ ਕਾਰਨ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ

ਸੰਸਦ ਦੇ ਵਿਸ਼ੇਸ਼ ਇਜਲਾਸ ਦਾ ਏਜੰਡਾ ਆਇਆ ਸਾਹਮਣੇ, ਵਿਸ਼ੇਸ਼ ਸੈਸ਼ਨ ‘ਚ 4 ਬਿੱਲ ਕੀਤੇ ਜਾਣਗੇ ਪੇਸ਼