ਸੰਸਦ ਦੇ ਵਿਸ਼ੇਸ਼ ਇਜਲਾਸ ਦਾ ਏਜੰਡਾ ਆਇਆ ਸਾਹਮਣੇ, ਵਿਸ਼ੇਸ਼ ਸੈਸ਼ਨ ‘ਚ 4 ਬਿੱਲ ਕੀਤੇ ਜਾਣਗੇ ਪੇਸ਼

  • 18 ਤੋਂ 22 ਸਤੰਬਰ ਤੱਕ ਬੁਲਾਇਆ ਗਿਆ ਹੈ ਸੰਸਦ ਦਾ ਵਿਸ਼ੇਸ਼ ਸੈਸ਼ਨ,
  • PM ਮੋਦੀ 17 ਸਤੰਬਰ ਨੂੰ ਨਵੀਂ ਸੰਸਦ ‘ਤੇ ਤਿਰੰਗਾ ਲਹਿਰਾਉਣਗੇ

ਨਵੀਂ ਦਿੱਲੀ, 14 ਸਤੰਬਰ 2023 – ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਦੌਰਾਨ ਸੰਸਦ ਵਿੱਚ ਚਾਰ ਬਿੱਲ ਪੇਸ਼ ਕੀਤੇ ਜਾਣਗੇ। ਇਹ ਜਾਣਕਾਰੀ 13 ਸਤੰਬਰ ਨੂੰ ਰਾਜ ਸਭਾ ਵੱਲੋਂ ਜਾਰੀ ਸੰਸਦੀ ਬੁਲੇਟਿਨ ਵਿੱਚ ਦਿੱਤੀ ਗਈ ਹੈ।

ਸੈਸ਼ਨ ਦੇ ਪਹਿਲੇ ਦਿਨ ਯਾਨੀ 18 ਸਤੰਬਰ ਨੂੰ ਰਾਜ ਸਭਾ ‘ਚ 75 ਸਾਲਾਂ ਦੀ ਸੰਸਦੀ ਯਾਤਰਾ, ਪ੍ਰਾਪਤੀਆਂ, ਅਨੁਭਵ, ਯਾਦਾਂ ਅਤੇ ਸਬਕ ‘ਤੇ ਚਰਚਾ ਹੋਵੇਗੀ। ਦੂਜੇ ਪਾਸੇ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਵੇਂ ਸੰਸਦ ਭਵਨ ‘ਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦਿਨ ਮੋਦੀ ਦਾ ਜਨਮ ਦਿਨ ਅਤੇ ਵਿਸ਼ਵਕਰਮਾ ਜਯੰਤੀ ਹੈ।

ਨਵੀਂ ਇਮਾਰਤ ‘ਚ ਸਰਕਾਰ ਦਾ ਕੰਮ ਅਜੇ ਸ਼ੁਰੂ ਹੋਣਾ ਹੈ। ਸੂਤਰਾਂ ਮੁਤਾਬਕ ਸੰਸਦ ‘ਚ ਕੰਮਕਾਜ ਝੰਡਾ ਲਹਿਰਾਉਣ ਤੋਂ ਬਾਅਦ ਹੀ ਸ਼ੁਰੂ ਹੋਵੇਗਾ ਕਿਉਂਕਿ ਦੇਸ਼ ਦੇ ਫਲੈਗ ਕੋਡ ਮੁਤਾਬਕ ਕਿਸੇ ਵੀ ਸਰਕਾਰੀ ਇਮਾਰਤ ਨੂੰ ਇਹ ਦਰਜਾ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਹੀ ਮਿਲਦਾ ਹੈ।

ਇਹ ਚਾਰ ਬਿੱਲ ਹੋਣਗੇ ਪੇਸ਼……

ਪੋਸਟ ਆਫਿਸ ਬਿੱਲ 2023 ਅਤੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਬਿੱਲ ਵਿਸ਼ੇਸ਼ ਸੈਸ਼ਨ ਵਿੱਚ ਰਾਜ ਸਭਾ ਵਿੱਚ ਪੇਸ਼ ਕੀਤੇ ਜਾਣਗੇ। ਇਹ ਦੋਵੇਂ ਬਿੱਲ ਰਾਜ ਸਭਾ ਵਿੱਚ ਪੇਸ਼ ਹੋਣ ਤੋਂ ਬਾਅਦ ਲੋਕ ਸਭਾ ਵਿੱਚ ਰੱਖੇ ਜਾਣਗੇ।

ਇਸ ਤੋਂ ਇਲਾਵਾ ਐਡਵੋਕੇਟਸ ਅਮੈਂਡਮੈਂਟ ਬਿੱਲ 2023 ਅਤੇ ਪ੍ਰੈੱਸ ਐਂਡ ਰਜਿਸਟ੍ਰੇਸ਼ਨ ਆਫ ਪੀਰੀਓਡੀਕਲ ਬਿੱਲ 2023 ਲੋਕ ਸਭਾ ਵਿੱਚ ਪੇਸ਼ ਕੀਤੇ ਜਾਣਗੇ। ਇਹ ਦੋਵੇਂ ਬਿੱਲ 3 ਅਗਸਤ ਨੂੰ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਵੱਲੋਂ ਪਾਸ ਕੀਤੇ ਗਏ ਸਨ। ਇਸ ਤੋਂ ਬਾਅਦ 4 ਅਗਸਤ ਨੂੰ ਲੋਕ ਸਭਾ ‘ਚ ਪੇਸ਼ ਕੀਤਾ ਗਿਆ ਪਰ ਮਣੀਪੁਰ ਮੁੱਦੇ ‘ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਇਹ ਬਿੱਲ ਪਾਸ ਨਹੀਂ ਹੋ ਸਕੇ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬੁੱਧਵਾਰ ਨੂੰ ਕਿਹਾ ਕਿ 17 ਸਤੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਇਸ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਵਿਸ਼ੇਸ਼ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਲੈ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੰਮੂ-ਕਸ਼ਮੀਰ ‘ਚ ਕਰਨਲ, ਮੇਜਰ, DSP ਸਮੇਤ 5 ਸ਼ਹੀਦ, ਦੋ ਅੱਤਵਾਦੀ ਢੇਰ, ਇੱਕ ਜਵਾਨ ਲਾਪਤਾ

ਏਸ਼ੀਆ ਕੱਪ”ਅੱਜ SL ਦਾ PAK ਨਾਲ ਮੁਕਾਬਲਾ, ਜੇ ਸ਼੍ਰੀਲੰਕਾ ਹਾਰਿਆ ਤਾਂ ਭਾਰਤ ਅਤੇ ਪਾਕਿਸਤਾਨ ਪਹਿਲੀ ਵਾਰ ਫਾਈਨਲ ‘ਚ ਭਿੜਨਗੇ