1992 ਦੇ Fake Encounter ‘ਚ ਤਿੰਨ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ CBI ਕੋਰਟ ਨੇ ਸੁਣਾਈ ਉਮਰ ਕੈਦ

ਮੋਹਾਲੀ, 15 ਸਤੰਬਰ 2023 – ਮੋਹਾਲੀ ਦੀ ਸੀਬੀਆਈ ਕੋਰਟ ਨੇ 1992 ਦੇ ਝੂਠੇ ਮੁਕਾਬਲੇ ਵਿੱਚ 3 ਨੌਜਵਾਨਾਂ ਨੂੰ ਮਾਰਨ ਦੇ ਮਾਮਲੇ ‘ਚ ਤਿੰਨ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੀਬੀਆਈ ਅਦਾਲਤ ਨੇ ਇਹ ਫੈਸਲਾ 31 ਸਾਲ ਬਾਅਦ ਫੈਸਲਾ ਸੁਣਾਇਆ ਹੈ। ਸੀਬੀਆਈ ਕੋਰਟ ਨੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ 2-2 ਲੱਖ ਦਾ ਜ਼ੁਰਮਾਨਾ ਵੀ ਲਾਇਆ ਹੈ। ਸੀਬੀਆਈ ਅਦਾਲਤ ਨੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਸਾਜ਼ਿਸ਼ ਰਚਣ, ਕਤਲ ਕਰਨ ‘ਚ ਦੋਸ਼ੀ ਠਹਿਰਾਇਆ ਹੈ।

ਸੀਬੀਆਈ ਅਦਾਲਤ ਵਲੋਂ ਇਸ ਮੁਕਾਬਲੇ ‘ਚ ਸ਼ਾਮਿਲ ਤਿੰਨ ਪੁਲਿਸ ਅਫ਼ਸਰਾਂ ਧਰਮ ਸਿੰਘ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਕਤਲ, ਸਾਜਿਸ਼ ਅਤੇ ਜਾਲਸਾਜੀ ਲਈ ਦੋਸ਼ੀ ਕਰਾਰ ਦਿੱਤਾ ਹੈ।

ਇਨ੍ਹਾਂ ਤਿੰਨਾਂ ‘ਤੇ ਦੋਸ਼ ਸਨ ਕਿ ਅਸਲ ‘ਚ ਪਿੰਡ ਬੁੱਟਰ ((ਅੰਮ੍ਰਿਤਸਰ)) ਨਜਦੀਕ ਮਹਿਤਾ ਦੇ ਹਰਜੀਤ ਸਿੰਘ ਨੂੰ 29.4.1992 ਨੂੰ ਠੱਠੀਆਂ ਬੱਸ ਸਟੈਂਡ ਤੋਂ ਪੁਲਿਸ ਨੇ ਚੁੱਕ ਕੇ ਨਾਜਾਇਜ ਹਿਰਾਸਤ ਵਿਚ ਰੱਖ ਕੇ ਦੋ ਹੋਰਨਾਂ ਨੌਜਵਾਨਾਂ ਜਸਪਿੰਦਰ ਸਿੰਘ ਜੱਸਾ ਵਾਸੀ ਸ਼ਹਿਜ਼ਾਦਾ ਅਤੇ ਲਖਵਿੰਦਰ ਸਿੰਘ ਲਖਾ ਵਾਸੀ ਚਕ ਕਮਾਲ ਖਾਂ ਨਾਲ ਝੂਠੇ ਮੁਕਾਬਲੇ ਵਿਚ ਮਾਰ ਦਿੱਤਾ ਸੀ।

ਇਸ ਕੇਸ ਵਿਚ ਹਰਜੀਤ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਨੇ ਹਾਈ ਕੋਰਟ ਵਿਚ ਕੇਸ ਕੀਤਾ ਸੀ ਜਿਸ ਵਿਚ ਪਹਿਲਾ ਵਾਰੰਟ ਅਫ਼ਸਰ ਨਿਯੁਕਤ ਹੋਇਆ ਤੇ ਫਿਰ ਸੈਸ਼ਨ ਜੱਜ ਚੰਡੀਗੜ੍ਹ ਤੋਂ ਇਨਕੁਆਇਰੀ ਕਾਰਵਾਈ ਸੀ ਤੇ ਫਿਰ ਸਾਲ 1997 ਵਿਚ ਸੀਬੀਆਈ ਨੂੰ ਕੇਸ ਦੇ ਦਿੱਤਾ ਸੀ ਅਤੇ ਸੀਬੀਆਈ ਨੇ 2000 ਵਿਚ 9 ਪੁਲਿਸ ਅਫ਼ਸਰਾਂ ਖਿਲਾਫ ਚਾਰਜਸ਼ੀਟ ਅਦਾਲਤ ਵਿੱਚ ਦਾਖਲ ਕੀਤੀ ਸੀ। ਪਰ ਇਹ ਕੇਸ ਕਈ ਸਾਲ ਸਟੇਅ ਰਿਹਾ ਅਤੇ 31 ਸਾਲਾ ਬਾਅਦ ਅੱਜ ਫੈਸਲਾ ਹੋਇਆ ਹੈ।

ਇਸ ਕੇਸ ਵਿਚ ਬਾਕੀ ਦੋਸੀਆ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ। ਇਸਦਾ ਦੂਸਰਾ ਪੱਖ ਇਹ ਵੀ ਹੈ ਕਿ ਇਸ ਕੇਸ ਵਿਚ 58 ਗਵਾਹਾਂ ਵਿੱਚੋ 27 ਗਵਾਹਾਂ ਦੀ ਵੀ ਮੌਤ ਹੋ ਗਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੂਹ ਹਿੰਸਾ: ਕਾਂਗਰਸੀ ਵਿਧਾਇਕ ਦੀ ਰਾਜਸਥਾਨ ਤੋਂ ਹੋਈ ਗ੍ਰਿਫਤਾਰੀ, ਮਮਨ ਖਾਨ ‘ਤੇ ਦੋਸ਼ ਨੇ ਕਿ ਉਹ ਦੰਗਾਕਾਰੀਆਂ ਦੇ ਸੰਪਰਕ ‘ਚ ਸੀ

ਅਨੰਤਨਾਗ ‘ਚ ਅਜੇ ਵੀ ਪਿਛਲੇ 48 ਘੰਟਿਆਂ ਤੋਂ ਚੱਲ ਰਿਹਾ ਹੈ ਮੁਕਾਬਲਾ, ਕਰਨਲ ਮਨਪ੍ਰੀਤ ਅਤੇ ਮੇਜਰ ਆਸ਼ੀਸ਼ ਦਾ ਅੰਤਿਮ ਸਸਕਾਰ ਅੱਜ