ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ, ਦੋ ਮੌ+ਤਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ ,19 ਸਤੰਬਰ 2023: ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਪ੍ਰਾਈਵੇਟ ਕੰਪਨੀ ਦੀਪ ਟਰੈਵਲਜ਼ ਦੀ ਬੱਸ ਨਹਿਰ ’ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖਾਲਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਹੈ। ਡਿਪਟੀ ਕਮਿਸ਼ਨਰ ਰੂਹੀ ਦੁੱਗ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਗੈਰ ਸਰਕਾਰੀ ਤੌਰ ਤੇ ਮ੍ਰਿਤਕਾਂ ਦੀ ਗਿਣਤੀ ਅੱਧੀ ਦਰਜਨ ਦੱਸੀ ਜਾ ਰਹੀ ਹੈ ਅਤੇ ਏਨੇ ਵਿਅਕਤੀ ਨਹਿਰ ‘ਚ ਰੁੜ੍ਹ ਗਏ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਗੋਤਾਖੋਰਾਂ ਨੂੰ ਸੱਦਿਆ ਜਾ ਰਿਹਾ ਹੈ। ਰਾਹਤ ਕਾਰਜਾਂ ਵਿੱਚ ਜੁਟੇ ਲੋਕਾਂ ਵੱਲੋਂ ਹੁਣ ਤੱਕ 3 ਤਿੰਨ ਦਰਜਨ ਵਿਅਕਤੀਆਂ ਨੂੰ ਬਚਾਇਆ ਜਾ ਚੁੱਕਾ ਹੈ।

ਲੋਕਾਂ ਵੱਲੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮੌਕੇ ਜ਼ਿਆਦਾ ਮੀਂਹ ਪੈਣ ਕਾਰਨ ਰਾਹਤ ਕਾਰਜਾਂ ’ਚ ਅੜਿੱਕਾ ਪੈਦਾ ਹੋ ਰਿਹਾ ਹੈ। ਬਾਰਿਸ਼ ਦੌਰਾਨ ਵੀ ਆਮ ਲੋਕ ਸਵਾਰੀਆਂ ਨੂੰ ਬਾਹਰ ਕੱਢਣ ਲਈ ਡਟੇ ਹੋਏ ਹਨ। ਵੇਰਵਿਆਂ ਮੁਤਾਬਿਕ ਦੀਪ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਝਬੇਲਵਾਲੀ ਕੋਲ ਨਹਿਰ ’ਚ ਡਿੱਗ ਗਈ। ਨਹਿਰ ਦੇ ਪੁਲ਼ ‘ਤੇ ਲੱਗੇ ਲੋਹੇ ਦੇ ਐਂਗਲਾਂ ‘ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ‘ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ‌ ‌।ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ

ਇਸ ਮੰਦਭਾਗੇ ਹਾਦਸੇ ਦਾ ਪਤਾ ਲੱਗਦਿਆਂ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ ‘ਤੇ ਪੁੱਜ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਦੇ ਕਈ ਅਧਿਕਾਰੀਆਂ ਨਾਲ ਮੌਕੇ ਤੇ ਪੁੱਜੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਲੋੜੀਂਦੇ ਨਿਰਦੇਸ਼ ਦਿੱਤੇ ।ਇਸ ਘਟਨਾ ਸਬੰਧੀ ਅਫਸੋਸ ਜਾਹਿਰ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ’ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ਼ ਜਾਰੀ ਹਨ। ਉਨ੍ਹਾਂ ਗੋਤਾਖੋਰਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਘਟਨਾ ਸਥਾਨ ’ਤੇ ਪੁੱਜਣ ਅਤੇ ਜ਼ਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਂਗਰਸੀ ਆਗੂ ਦਾ ਗੋ+ਲੀਆਂ ਮਾਰ ਕੇ ਕ+ਤ+ਲ ਕਰਨ ਦੀ ਵੀਡੀਓ ਆਈ ਸਾਹਮਣੇ

ਐਡਵੋਕੇਟ ਪ੍ਰਿਤਪਾਲ ਸ਼ਰਮਾ ਨੇ ਮਾਰਕੀਟ ਕਮੇਂਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ