- ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਲਈ ਕਰ ਰਹੀ ਹੈ ਕੰਮ–ਸਪੀਕਰ ਪੰਜਾਬ ਵਿਧਾਨ ਸਭਾ
ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 19 ਸਤੰਬਰ 2023 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ।
ਉਹ ਐਡਵੋਕੇਟ ਪ੍ਰਿਤਪਾਲ ਸ਼ਰਮਾ ਦੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲਣ ਦੇ ਸਮਾਗਮ ਮੌਕੇ ਬੋਲ ਰਹੇ ਸਨ।
ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰੂ ਮਹਾਰਾਜ ਜੀ ਦਾ ਓਟ ਆਸਾਰਾ ਲੈ ਕੇ ਐਡਵੋਕੇਟ ਪ੍ਰਿਤਪਾਲ ਸ਼ਰਮਾ ਨੇ ਗਿੱਦੜਬਾਹਾ ਮਾਰਕੀਟ ਕਮੇਟੀ ਦਾ ਚੇਅਰਮੈਨ ਦਾ ਆਪਣਾ ਆਹੁਦਾ ਸੰਭਾਲਿਆ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸ. ਗੁਰਮੀਤ ਸਿੰਘ ਖੁੱਡੀਆ ਨੇ ਐਡਵੋਕੇਟ ਪ੍ਰਿਤਪਾਲ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਚੇਅਰਮੈਨ ਨਿਯੁਕਤ ਕਰਕੇ ਜੋ ਜੁੰਮੇਵਾਰੀ ਸੋਂਪੀ ਗਈ ਹੈ, ਇਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ ਅਤੇ ਲੋਕ ਪੱਖੀ ਫੈਸਲੇ ਲਏ ਜਾਣ।
ਇਸ ਮੌਕੇ ਤੇ ਪ੍ਰੋਫੈਸਰ ਸਾਧੂ ਸਿੰਘ ਸਾਬਕਾ ਐਮ.ਪੀ., ਸ.ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ, ਮਾਸਟਰ ਜਗਸੀਰ ਸਿੰਘ ਵਿਧਾਇਕ ਭੁੱਚੋ ਮੰਡੀ, ਦਵਿੰਦਰਜੀਤ ਸਿੰਘ ਲਾਡੀ ਧੋਸ ਵਿਧਾਇਕ ਧਰਮਕੋਟ ਅਤੇ ਜਸਨ ਬਰਾੜ ਜ਼ਿਲ੍ਹਾ ਪ੍ਰਧਾਨ ਨੇ ਵੀ ਐਡਵੋਕੇਟ ਪ੍ਰਿਤਪਾਲ ਸ਼ਰਮਾ ਨੂੰ ਸੁਭਕਾਮਨਾ ਭੇਟ ਕੀਤੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਪ੍ਰਿਤਪਾਲ ਸ਼ਰਮਾ ਚੇਅਰਮੈਨ ਨੇਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ, ਜਿਹਨਾਂ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਆਹੁਦਾ ਦੇ ਕੇ ਮਾਣ ਬਖਸਿ਼ਆਂ ਹੈ।ਉਹਨਾਂ ਕਿਹਾ ਕਿ ਉਹ ਅਨਾਜ ਮੰਡੀ ਵਿੱਚ ਕਿਸਾਨਾਂ, ਆੜਤੀਆਂ ,ਵਪਾਰੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦੇਣਗੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ, ਮਨਜਿੰਦਰ ਸਿੰਘ ਕਾਕਾ ਉੜਾਂਗ ਪ੍ਰਧਾਨ ਕੱਚਾ ਆੜਤੀਆਂ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ, ਲਾਭ ਸਿੰਘ ਸ਼ਹਿਰੀ ਪ੍ਰਧਾਨ, ਕਿਰਨਪਾਲ ਸਿੰਘ ਮਾਨ ਪ੍ਰਧਾਨ ਟਰੱਕ ਯੂਨੀਅਨ, ਹਰਦੀਪ ਸਿੰਘ ਭੰਗਾਲ, ਜੱਕਾ ਫਕਰਸਰ, ਲਾੜੀ ਸ਼ਰਮਾ, ਰਾਜੀਵ ਮਿੱਤਲ, ਐਡਵੋਕੇਟ ਸੁਰੇਸ ਕੁਮਾਰ, ਗੁਰਮੀਤ ਸਿੰਘ ਖਾਲਸਾ, ਜਗਸੀਰ ਸਿੰਘ, ਰਾਜਵਿੰਦਰ ਸਿੰਘ, ਨੀਲ ਗਰਗ, ਸੰਤ ਸਿੰਘ ਬਰਾੜ, ਵਨਿਤ ਜਿੰਦਲ ਮੋਂਟੀ, ਨਵਤੇਜ਼ ਸਿੰਘ ਕਾਉਣੀ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।