- ਪਾਕਿਸਤਾਨ-ਨਿਊਜ਼ੀਲੈਂਡ ਮੈਚ ਦਰਸ਼ਕਾਂ ਤੋਂ ਬਿਨਾਂ ਹੋਵੇਗਾ,
- ਬੰਗਲਾਦੇਸ਼-ਸ਼੍ਰੀਲੰਕਾ ਅਤੇ ਦੱਖਣੀ ਅਫਰੀਕਾ-ਅਫਗਾਨਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ
ਨਵੀਂ ਦਿੱਲੀ, 29 ਸਤੰਬਰ 2023 – ਵਨਡੇ ਵਿਸ਼ਵ ਕੱਪ ਦੇ ਅਭਿਆਸ ਮੈਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਹਨ। ਅੱਜ ਪਹਿਲੇ ਦਿਨ ਤਿੰਨ ਮੈਚ ਖੇਡੇ ਜਾਣਗੇ। ਇਨ੍ਹਾਂ ‘ਚ ਨਿਊਜ਼ੀਲੈਂਡ ਦਾ ਸਾਹਮਣਾ ਪਾਕਿਸਤਾਨ ਨਾਲ, ਬੰਗਲਾਦੇਸ਼ ਦਾ ਸ਼੍ਰੀਲੰਕਾ ਨਾਲ ਅਤੇ ਅਫਗਾਨਿਸਤਾਨ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ। ਇਹ ਮੈਚ ਤਿੰਨ ਵੱਖ-ਵੱਖ ਸ਼ਹਿਰਾਂ ਵਿੱਚ ਖੇਡੇ ਜਾਣਗੇ।
ਨਿਊਜ਼ੀਲੈਂਡ ਅਤੇ ਪਾਕਿਸਤਾਨ ਵਿਚਾਲੇ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ (ਉਪਲ) ‘ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ। ਇਸ ਮੈਚ ਵਿੱਚ ਦਰਸ਼ਕਾਂ ਦੀ ਕੋਈ ਐਂਟਰੀ ਨਹੀਂ ਹੋਵੇਗੀ। ਸਥਾਨਕ ਪ੍ਰਸ਼ਾਸਨ ਨੇ ਦਰਸ਼ਕਾਂ ਦੇ ਨਾਲ-ਨਾਲ ਮੈਚ ਨੂੰ ਸੁਰੱਖਿਆ ਪ੍ਰਦਾਨ ਕਰਨ ਤੋਂ ਅਸਮਰੱਥਾ ਪ੍ਰਗਟਾਈ ਸੀ।
ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ।
ਅਫਗਾਨਿਸਤਾਨ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ।