ਰਾਹੁਲ ਗਾਂਧੀ ਨੇ ਦੂਜੇ ਦਿਨ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਸੇਵਾ: 24 ਘੰਟਿਆਂ ਵਿੱਚ ਤੀਜੀ ਵਾਰ ਸੇਵਾ ਲਈ ਪਹੁੰਚੇ

  • ਔਰਤਾਂ ਨਾਲ ਸਬਜ਼ੀ ਕੱਟੀ, ਭਾਂਡੇ ਧੋਤੇ, ਲੰਗਰ ਵੀ ਵਰਤਾਇਆ
  • ਹਾਲ ਵਿੱਚ ਸੇਵਾਦਾਰਾਂ ਨਾਲ ਲੰਗਰ ਵੀ ਵਰਤਾਇਆ

ਅੰਮ੍ਰਿਤਸਰ, 3 ਸਤੰਬਰ 2023 – ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਇਕ ਵਾਰ ਫਿਰ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਲੰਗਰ ਘਰ ਵਿੱਚ ਔਰਤਾਂ ਨਾਲ ਸਬਜ਼ੀਆਂ ਅਤੇ ਲਸਣ ਕੱਟੇ ਅਤੇ ਭਾਂਡੇ ਧੋਤਣ ਦੀ ਸੇਵਾ ਕੀਤੀ ਫੇਰ ਉਨ੍ਹਾਂ ਨੇ ਲੰਗਰ ਹਾਲ ਵਿੱਚ ਲੰਗਰ ਵਰਤਾਇਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀਤੇ ਦਿਨ ਰਾਤ ਦੇ 12 ਵਜੇ ਤੱਕ ਸੇਵਾ ਕੀਤੀ ਸੀ। ਉਹ 24 ਘੰਟਿਆਂ ਵਿੱਚ ਤੀਜੀ ਵਾਰ ਸੇਵਾ ਲਈ ਪਹੁੰਚੇ ਹਨ।

ਸੋਮਵਾਰ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਰਾਹੁਲ ਗਾਂਧੀ ਨੇ ਛਬੀਲ ਨੇੜੇ ਭਾਂਡੇ ਧੋਣ ਦੀ ਸੇਵਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦੇਰ ਸ਼ਾਮ ਰਾਹੁਲ ਗਾਂਧੀ ਫਿਰ ਹਰਿਮੰਦਰ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਲੰਮਾ ਸਮਾਂ ਪਰਿਕਰਮਾ ਵਿੱਚ ਛਬੀਲ ’ਤੇ ਬੈਠ ਕੇ ਜਲ ਦੀ ਸੇਵਾ ਕੀਤੀ। ਇਹ ਦੇਖ ਕੇ ਸ਼ਰਧਾਲੂ ਵੀ ਹੈਰਾਨ ਰਹਿ ਗਏ। ਲੋਕ ਆਪ ਵੀ ਨੇੜੇ ਆ ਕੇ ਉਸ ਨਾਲ ਗੱਲਾਂ ਕਰ ਰਹੇ ਸਨ ਤੇ ਪਾਣੀ ਵੀ ਲੈ ਰਹੇ ਸਨ।

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਪਾਲਕੀ ਸਾਹਿਬ ਦੇ ਦਰਸ਼ਨ ਵੀ ਕੀਤੇ। ਗੁਰੂ ਘਰ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਰਾਹੁਲ ਗਾਂਧੀ ਸਫਾਈ ਦੀ ਸੇਵਾ ਵਿੱਚ ਜੁੱਟ ਗਏ। ਉਸ ਨੇ ਕੱਪੜਾ ਫੜ ਕੇ ਰੇਲਿੰਗ ਸਾਫ਼ ਕੀਤੀ। ਉਹ ਹਰਿਮੰਦਰ ਸਾਹਿਬ ਵਿੱਚ ਸੇਵਾ ਕਰ ਰਹੇ ਨੌਜਵਾਨਾਂ ਨਾਲ ਹੱਥ ਮਿਲਾਉਂਦੇ ਨਜ਼ਰ ਆਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਨੇ ਗਵਰਨਰ ਨੂੰ ਭੇਜਿਆ ਚਿੱਠੀਆਂ ਦਾ ਜਵਾਬ: ਪੜ੍ਹੋ ਕੀ ਕਿਹਾ

ਭਾਜਪਾ ਆਗੂ ਸੂਰੀ ਸਮੇਤ ਪੰਜ ਲੋਕਾਂ ਤੇ ਕੇਸ ਦਰਜ, ਕੋਰਟ ‘ਚ ਚੱਲ ਰਿਹਾ ਹੈ ਕੇਸ ਇਸ ਦੇ ਬਾਵਜੂਦ ਢਾਹ ਦਿੱਤੀਆਂ ਦੁਕਾਨਾਂ