ਚੰਡੀਗੜ੍ਹ, 5 ਅਕਤੂਬਰ 2023 – ਮਿਸ਼ਨ ਰੋਜ਼ਗਾਰ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 272 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹਿਕਾਰਤਾ ਵਿਭਾਗ ‘ਚ ਕੋਆਪਰੇਟਿਵ ਸੁਸਾਇਟੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਹ ਨਿਯੁਕਤੀ ਪੱਤਰ ਵੰਡ ਸਮਾਗਮ ਅੱਜ ਸੇਵੇਰੇ 11 ਵਜੇ ਚੰਡੀਗੜ੍ਹ ਦੇ ਮਿਉਂਸੀਪਲ ਭਵਨ ‘ਚ ਹੋਵੇਗਾ।