- ਪੰਜਾਬ ਕੈਬਨਿਟ ਵੱਲੋਂ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ
- ਪੰਜਾਬ ਕੈਬਨਿਟ ਵੱਲੋਂ ਏ.ਜੀ. ਵਿਨੋਦ ਘਈ ਦਾ ਅਸਤੀਫ਼ਾ ਵੀ ਮਨਜ਼ੂਰ
ਚੰਡੀਗੜ੍ਹ, 5 ਅਕਤੂਬਰ, 2023: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ (ਏ ਜੀ) ਲਿਆ ਗਿਆ ਹੈ।
ਪੰਜਾਬ ਕੈਬਨਿਟ ਦੇ ਵਲੋਂ ਏ.ਜੀ. ਵਿਨੋਦ ਘਈ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਫ਼ੈਸਲਾ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ। ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ।