ਏਸ਼ੀਆਈ ਖੇਡਾਂ: ਹਰਿੰਦਰ ਪਾਲ ਅਤੇ ਦੀਪਿਕਾ ਪੱਲੀਕਲ ਦੀ ਜੋੜੀ ਨੇ ਮਿਕਸਡ ਡਬਲਜ਼ ਸਕੁਐਸ਼ ਵਿੱਚ ਜਿੱਤਿਆ ਸੋਨ ਤਗ਼ਮਾ

  • ਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

ਨਵੀਂ ਦਿੱਲੀ, 5 ਅਕਤੂਬਰ 2023 – ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦਾ ਅੱਜ 12ਵਾਂ ਦਿਨ ਹੈ। ਸਕੁਐਸ਼ ਵਿੱਚ ਭਾਰਤ ਦੀ ਦੀਪਿਕਾ ਪੱਲੀਕਲ ਅਤੇ ਹਰਿੰਦਰ ਪਾਲ ਸਿੰਘ ਨੇ ਮਿਕਸਡ ਟੀਮ ਵਿੱਚ ਸੋਨ ਤਮਗਾ ਜਿੱਤਿਆ ਹੈ। ਇਹ ਅੱਜ ਭਾਰਤ ਦਾ ਦੂਜਾ ਸੋਨ ਤਗ਼ਮਾ ਹੈ।

ਮਿਕਸਡ ਡਬਲਜ਼ ਵਿੱਚ ਦੀਪਿਕਾ ਪੱਲੀਕਲ ਅਤੇ ਹਰਿੰਦਰ ਪਾਲ ਸਿੰਘ ਨੇ ਮੁਹੰਮਦ ਸ਼ਫੀਕ ਅਤੇ ਆਇਫਾ ਅਜ਼ਮਾਨ ਦੀ ਮਲੇਸ਼ੀਆ ਦੀ ਜੋੜੀ ਨੂੰ 2-0 ਨਾਲ ਹਰਾਇਆ।

ਇਸ ਤੋਂ ਪਹਿਲਾਂ ਜੋਤੀ ਸੁਰੇਖਾ, ਅਦਿਤੀ ਗੋਪੀਚੰਦ ਸਵਾਮੀ ਅਤੇ ਪ੍ਰਨੀਤ ਕੌਰ ਦੀ ਤਿਕੜੀ ਨੇ ਤੀਰਅੰਦਾਜ਼ੀ ਦੇ ਕੰਪਾਊਂਡ ਰਾਊਂਡ ਵਿੱਚ ਸੋਨ ਤਗ਼ਮਾ ਜਿੱਤਿਆ। ਉਥੇ ਹੀ ਬੈਡਮਿੰਟਨ ਪੁਰਸ਼ ਸਿੰਗਲਜ਼ ਵਿੱਚ ਐਚਐਸ ਪ੍ਰਣਯ ਨੇ ਮਲੇਸ਼ੀਆ ਦੇ ਲੀ ਜੀ ਜਿਆ ਨੂੰ ਹਰਾ ਕੇ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਮਲੇਸ਼ੀਆ ਦੇ ਲੀ ਜੀ ਜੀਆ ਨੂੰ ਹਰਾ ਕੇ ਪੁਰਸ਼ ਸਿੰਗਲ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਮਿੰਦਰ ਗੈਰੀ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਪੰਜਾਬ ਕੈਬਨਿਟ ਦੀ ਹੰਗਾਮੀ ਮੀਟਿੰਗ ‘ਚ SYL ‘ਤੇ ਚਰਚਾ, ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ – CM ਮਾਨ