ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 2,50,571 ਮੀਟਰਕ ਟਨ ਝੋਨੇ ਦੀ ਆਮਦ : ਕਟਾਰੂਚੱਕ

  • ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,98,140 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ
  • ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਲਾਲ ਚੰਦ ਕਟਾਰੂਚੱਕ
  • ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ
  • ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੇ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸਤੁੰਸ਼ਟੀ ਜਾਹਿਰ ਕੀਤੀ
  • ਕੈਬਨਿਟ ਮੰਤਰੀ ਵੱਲੋਂ ਏਸ਼ੀਆ ਦੀ ਸਭ ਤੋ ਵੱਡੀ ਅਨਾਜ ਮੰਡੀ ਖੰਨਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖੰਨਾ , 05 ਅਕਤੂਬਰ 2023 – ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 2,50,571 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,98,140 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ 32,230 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ ਕਰੀਬ 24 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਕੀਤਾ। ਉਹਨਾਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਵੀ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿਸਾਨਾਂ ਦੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫ਼ਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜ਼ਮਾਨਾ ਨਵਾਂ ਆਗਿਆ ਹੈ।

ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕਿਸਾਨ ਪਾਰਲੀ ਨਹੀਂ ਸਾੜਨਗੇ ਅਤੇ ਸਾਨੂੰ ਪੰਜਾਬ ਦਾ ਵਾਤਾਵਰਣ ਬਚਾਉਣ ਵਿੱਚ ਵੱਡੀ ਕਾਮਯਾਬੀ ਮਿਲੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣਾ ਸਾਡਾ ਪਹਿਲਾ ਫਰਜ ਹੈ, ਉਹਨਾਂ ਕਿਹਾ ਜੋ ਸੱਚਾ ਪੰਜਾਬੀ ਹੈ ਉਹ ਇਹਨਾਂ ਤਿੰਨ ਚੀਜ਼ਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ।

ਇਸ ਮੌਕੇ ਐਸ.ਡੀ.ਐਮ. ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਜ਼ਿਲ੍ਹਾ ਮੰਡੀ ਅਫ਼ਸਰ ਸ. ਬੀਰਇੰਦਰ ਸਿੰਘ ਸਿੱਧੂ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸ. ਹਰਬੰਸ ਸਿੰਘ ਰੋਸ਼ਾ, ਪ੍ਰਧਾਨ ਸੈ਼ਲਰ ਐਸੋਸੀਏਸ਼ਨ ਖੰਨਾ ਸ੍ਰੀ ਗੁਰਦਿਆਲ ਸਿੰਘ, ਆਮ ਆਦਮੀ ਪਾਰਟੀ ਦੇ ਸ੍ਰੀ ਮੁਹੇਸ਼ ਕੁਮਾਰ, ਸ. ਲਛਮਣ ਸਿੰਘ ਗਰੇਵਾਲ, ਸ. ਜਗਤਾਰ ਸਿੰਘ ਰਤਨਹੇੜੀ, ਸ. ਸੁਰਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤ ਕੇ ਆਉਣ ਵਾਲੀ ਫਰੀਦਕੋਟ ਦੀ ਸਿਫਤ ਸਮਰਾ ਦਾ ਜਿਲ੍ਹਾ ਪ੍ਰਸ਼ਾਸ਼ਨ ਨੇ ਢੋਲ ਢਮੱਕੇ ਨਾਲ ਕੀਤਾ ਸਵਾਗਤ

ਮੁੰਬਈ ‘ਚ 6 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 6 ਮੌ+ਤਾਂ, ਦੋ ਦੀ ਹਾਲਤ ਨਾਜ਼ੁਕ