ਚੰਡੀਗੜ੍ਹ, 6 ਅਕਤੂਬਰ 2023 – ਡਰੱਗ ਰੈਕੇਟ ਕੇਸ ‘ਚ ਬਰਖ਼ਾਸਤ ਸਾਬਕਾ ਐੱਸਐੱਸਪੀ ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਡਰੱਗ ਮਾਮਲੇ ‘ਚ ਸੁਪਰੀਮ ਕੋਰਟ ਨੇ ਉਸ ਵੱਲੋਂ ਦਾਇਰ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਹਾਈਕੋਰਟ ਨੇ ਅਗਸਤ ‘ਚ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਉਸ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਹੁੰਦਲ ਵੱਲੋਂ ਕਪਿਲ ਸਿੱਬਲ ਤੇ ਪੰਜਾਬ ਸਰਕਾਰ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਕੋਰਟ ‘ਚ ਪੇਸ਼ ਹੋਏ। ਸੁਪਰੀਮ ਕੋਰਟ ਨੇ ਰਾਜਜੀਤ ਨੂੰ ਰੋਜ਼ਾਨਾ ਪੜਤਾਲੀਆ ਅਧਿਕਾਰੀ ਕੋਲ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਰਾਜਜੀਤ ਸਿੰਘ ਹੁੰਦਲ ਫਰਾਰ ਹੈ। ਮੁਹਾਲੀ ਵਿਸ਼ੇਸ਼ ਕੋਰਟ ਨੇ ਉਸ ਨੂੰ ਭਗੌੜਾ ਐਲਾਨਿਆ ਹੋਇਆ ਹੈ। ਉਸ ਖਿਲਾਫ਼ ਲੁੱਕ ਆਉਟ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ।