ਏਸ਼ਿਆਈ ਖੇਡਾਂ: ਭਾਰਤੀ ਹਾਕੀ ਟੀਮ ਨੇ ਸੋਨ ਤਗਮਾ ਜਿੱਤਿਆ: ਫਾਈਨਲ ਵਿੱਚ ਜਾਪਾਨ ਨੂੰ 5-1 ਨਾਲ ਹਰਾਇਆ

ਨਵੀਂ ਦਿੱਲੀ, 6 ਅਕਤੂਬਰ 2023 – ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 13ਵੇਂ ਦਿਨ ਭਾਰਤ ਨੇ ਹਾਕੀ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਸੋਨ ਤਗਮੇ ਦੇ ਮੁਕਾਬਲੇ ਵਿੱਚ ਜਾਪਾਨ ਨੂੰ 5-1 ਨਾਲ ਹਰਾ ਦਿੱਤਾ। ਭਾਰਤ ਲਈ ਮਨਪ੍ਰੀਤ ਸਿੰਘ ਨੇ 25ਵੇਂ ਮਿੰਟ ਵਿੱਚ, ਹਰਮਨਪ੍ਰੀਤ ਸਿੰਘ ਨੇ 32ਵੇਂ ਅਤੇ 59ਵੇਂ ਮਿੰਟ ਵਿੱਚ, ਅਮਿਤ ਰੋਹੀਦਾਸ ਨੇ 36ਵੇਂ ਮਿੰਟ ਵਿੱਚ ਅਤੇ ਅਭਿਸ਼ੇਕ ਨੇ 48ਵੇਂ ਮਿੰਟ ਵਿੱਚ ਗੋਲ ਕੀਤੇ। ਜਾਪਾਨ ਵੱਲੋਂ ਤਨਾਕਾ ਨੇ ਟੀਮ ਲਈ ਇੱਕੋ ਇੱਕ ਗੋਲ 51ਵੇਂ ਮਿੰਟ ਵਿੱਚ ਕੀਤਾ।

ਇਸ ਜਿੱਤ ਨਾਲ ਭਾਰਤ ਨੇ ਅਗਲੇ ਸਾਲ ਹੋਣ ਵਾਲੇ ਪੈਰਿਸ ਓਲੰਪਿਕ ਦੀ ਟਿਕਟ ਪੱਕੀ ਕਰ ਲਈ ਹੈ। ਭਾਰਤ ਨੇ 2018 ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਇਸ ਨਾਲ ਭਾਰਤ ਨੇ ਅੱਜ 1 ਸੋਨ, 2 ਚਾਂਦੀ ਅਤੇ 6 ਕਾਂਸੀ ਦੇ ਤਗਮੇ ਸਮੇਤ ਕੁੱਲ 8 ਤਗਮੇ ਜਿੱਤੇ ਹਨ। ਕੁੱਲ ਮੈਡਲਾਂ ਦੀ ਗਿਣਤੀ 95 ਹੋ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਬੈਂਸ

ਏਸ਼ਿਆਈ ਖੇਡਾਂ ‘ਚ ਅੱਜ ਭਾਰਤ ਨੇ 3 ਸੋਨੇ ਸਮੇਤ ਜਿੱਤੇ 5 ਤਗਮੇ, ਭਾਰਤ ਨੇ ਪਹਿਲੀ ਵਾਰ ਜਿੱਤੇ 100 ਤਗਮੇ