ਚੰਡੀਗੜ੍ਹ, 8 ਅਕਤੂਬਰ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਹੈ।
ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ…..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ…..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ……….ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..”