- ਟੀਮ ਇੰਡੀਆ ਨੇ ਕਰੇਗੀ ਪਹਿਲਾਂ ਗੇਂਦਬਾਜ਼ੀ,
- ਸ਼ੁਭਮਨ ਗਿੱਲ ਬਾਹਰ, ਈਸ਼ਾਨ ਕਿਸ਼ਨ ਕਰਨਗੇ ਓਪਨਿੰਗ
ਚੇੱਨਈ, 8 ਅਕਤੂਬਰ 2023 – ਵਨਡੇ ਵਿਸ਼ਵ ਕੱਪ-2023 ‘ਚ ਭਾਰਤ-ਆਸਟ੍ਰੇਲੀਆ ਮੈਚ ਐਤਵਾਰ ਨੂੰ ਦੁਪਹਿਰ 2 ਵਜੇ ਚੇਨਈ ਦੇ ਐੱਮ.ਏ. ਚਿਦੰਬਰਮ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਆਸਟ੍ਰੇਲੀਆਈ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸ਼ੁਭਮਨ ਗਿੱਲ ਦੀ ਜਗ੍ਹਾ ਈਸ਼ਾਨ ਕਿਸ਼ਨ ਓਪਨਿੰਗ ਕਰਨਗੇ।
ਟੀਮ ਇੰਡੀਆ ਦੇ ਓਪਨਰ ਸ਼ੁਭਮਨ ਗਿੱਲ ਹੋਟਲ ਤੋਂ ਸਟੇਡੀਅਮ ਲਈ ਰਵਾਨਾ ਨਹੀਂ ਹੋਏ। ਗਿੱਲ ਨੂੰ ਤਿੰਨ ਦਿਨ ਪਹਿਲਾਂ ਡੇਂਗੂ ਹੋਇਆ ਸੀ।
ਦੋਵੇਂ ਟੀਮਾਂ ਦੇ ਖੇਡ ਰਹੇ 11 ਖਿਡਾਰੀਆਂ ਦੇ ਨਾਂਅ…..
ਭਾਰਤ: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਕੁਲਦੀਪ ਯਾਦਵ, ਮੁਹੰਮਦ ਸਿਰਾਜ ਅਤੇ ਜਸਪ੍ਰੀਤ ਬੁਮਰਾਹ
ਆਸਟਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਸਟੀਵ ਸਮਿਥ, ਮਾਰਨਸ ਲੈਬੂਸ਼ੇਨ, ਗਲੇਨ ਮੈਕਸਵੈੱਲ, ਅਲੈਕਸ ਕੈਰੀ (ਵਿਕਟਕੀਪਰ), ਕੈਮਰੂਨ ਗ੍ਰੀਨ, ਐਡਮ ਜ਼ੈਂਪਾ, ਮਿਸ਼ੇਲ ਸਟਾਰਕ ਅਤੇ ਜੋਸ਼ ਹੇਜ਼ਲਵੁੱਡ