ਚੰਡੀਗੜ੍ਹ, 10 ਅਕਤੂਬਰ 2023 – ਸੁਖਪਾਲ ਖਹਿਰਾ ਦੀ ਅੱਜ ਜਲਾਲਾਬਾਦ ਅਦਾਲਤ ਵਿੱਚ ਪੇਸ਼ੀ ਪਵੇਗੀ। ਨਸ਼ਾ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਇਸ ਤੋਂ ਪਹਿਲਾਂ ਕੱਲ੍ਹ ਅਦਾਲਤ ਨੇ ਸਰਕਾਰ ਦੀ ਰਿਵਿਊ ਪਟੀਸ਼ਨ ਨੂੰ ਮਨਜ਼ੂਰ ਕੀਤਾ ਸੀ।
ਜਿਸ ਤਹਿਤ ਅੱਜ ਪੰਜਾਬ ਪੁਲਿਸ ਅੱਜ ਸੁਖਪਾਲ ਖਹਿਰਾ ਦੇ ਰਿਮਾਂਡ ਦੀ ਮੰਗ ਕਰੇਗੀ। ਇਸ ਦੇ ਨਾਲ ਹੀ ਇਹ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਨਸ਼ੇ ਦੇ ਪੈਸੇ ਦੀ ਵਰਤੋਂ ਦੇ ਤੱਥਾਂ ਦੀ ਵੀ ਜਾਂਚ ਹੋ ਸਕਦੀ ਹੈ।