ਫ਼ਿਰੋਜ਼ਪੁਰ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁੱਠਭੇੜ: 1 ਕਾਬੂ

  • ਵਾਰਦਾਤ ਨੂੰ ਅੰਜਾਮ ਦੇਣ ਆਏ ਸੀ,
  • ਦੋਨਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ, 1 ਕਾਬੂ

ਫਿਰੋਜ਼ਪੁਰ, 10 ਅਕਤੂਬਰ 2023 – ਫ਼ਿਰੋਜ਼ਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਨੇ ਇੱਕ ਬਦਮਾਸ਼ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਖਾਈ ਫੇਮਕੇ ਬੱਸ ਸਟੈਂਡ ਅਤੇ ਕੈਨਾਲ ਕਲੋਨੀ ਵਿਚਕਾਰ ਇਕੱਠੇ ਹੋਏ ਹਨ ਅਤੇ ਕੋਈ ਅਪਰਾਧਿਕ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ।

ਸੂਚਨਾ ਦੇ ਆਧਾਰ ‘ਤੇ ਫ਼ਿਰੋਜ਼ਪੁਰ ਪੁਲਿਸ ਮੌਕੇ ‘ਤੇ ਪਹੁੰਚੀ ਪਰ ਇਸ ਦੌਰਾਨ ਪੁਲਿਸ ਟੀਮ ‘ਤੇ ਗੋਲੀਬਾਰੀ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਪੁਲਿਸ ਟੀਮ ਵੱਲੋਂ ਫਾਇਰਿੰਗ ਵੀ ਕੀਤੀ ਗਈ। ਇਸ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੇ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਹੈ। ਭਾਵੇਂ ਉਕਤ ਘਟਨਾ ‘ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ ਪਰ ਵੱਡਾ ਸਵਾਲ ਇਹ ਉਠਾਇਆ ਜਾ ਰਿਹਾ ਹੈ ਕਿ ਦੋਸ਼ੀਆਂ ਦਾ ਮਨੋਬਲ ਇੰਨਾ ਉੱਚਾ ਹੈ ਕਿ ਉਹ ਪੁਲਿਸ ‘ਤੇ ਗੋਲੀ ਚਲਾਉਣ ਤੋਂ ਵੀ ਗੁਰੇਜ਼ ਨਹੀਂ ਕਰ ਰਹੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਾਣੀ ਨਾਲ ਭਰੇ ਅੰਡਰਬ੍ਰਿਜ ‘ਚ ਟਰੈਕਟਰ ਟਰਾਲੀ ਸਮੇਤ ਡੁੱਬਿਆ ਕਿਸਾਨ, ਹੋਈ ਮੌ+ਤ

ਹੁਸ਼ਿਆਰਪੁਰ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌ+ਤ