- 4 ਸਾਲ ਬਾਅਦ ਮਿਲੇ ਸੀ ਸਾਰੇ ਭਰਾ
- ਘਰ ‘ਚ ਪਿਆ ਚੀਕ ਚਿਹਾੜਾ
ਹੁਸ਼ਿਆਰਪੁਰ, 10 ਅਕਤੂਬਰ 2023 – ਕੈਨੇਡਾ ਦੇ ਟੋਰਾਂਟੋ ਵਿੱਚ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਪਿੰਡ ਘੋਗੜਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।
ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਮੇਰੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ। ਜਿੱਥੇ ਚਾਰ ਸਾਲਾਂ ਬਾਅਦ ਇਹ ਸਾਰੇ ਭਰਾ ਟੋਰਾਂਟੋ ਸ਼ਹਿਰ ਵਿੱਚ ਇਕੱਠੇ ਹੋਏ। ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਉਹ ਨਹੀਂ ਉਠਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਿਸ ਤੋਂ ਬਾਅਦ ਸਵੇਰੇ ਘਰ ਪੁੱਤਰਾਂ ਦਾ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਦਿੱਤਾ ਜਾਵੇਗਾ ਅਤੇ ਅੰਤਿਮ ਸਸਕਾਰ ਕੀਤਾ ਜਾਵੇਗਾ।
ਮ੍ਰਿਤਕ ਕਰਨਵੀਰ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਨੌਕਰੀ ਕਰਦਾ ਸੀ। ਜਿਸ ਦੀ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਕਰਨਵੀਰ ਸਿੰਘ ਬਾਜਵਾ ਅਤੇ ਉਸ ਦੀ ਭੈਣ ਦਾ ਪਾਲਣ ਪੋਸ਼ਣ ਉਨ੍ਹਾਂ ਦੀ ਮਾਂ ਅਤੇ ਚਾਚੇ ਨੇ ਕੀਤਾ। ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਖੋਹ ਗਿਆ ਹੈ।
ਚਾਰ ਸਾਲ ਬਾਅਦ ਸਾਰੇ ਭਰਾ ਟੋਰਾਂਟੋ ਸ਼ਹਿਰ ਵਿਚ ਇਕੱਠੇ ਹੋਏ। ਮ੍ਰਿਤਕ ਕਰਨਵੀਰ ਸਿੰਘ ਦੀ ਪੜ੍ਹਾਈ ਖਤਮ ਹੋ ਚੁੱਕੀ ਸੀ। ਪੀਆਰ ਲਈ ਦਸਤਾਵੇਜ਼ ਜਮ੍ਹਾਂ ਕਰਵਾਏ ਗਏ ਸਨ। ਚਾਚੇ ਦੇ ਬੱਚੇ ਵੀ ਕੁਝ ਸਮਾਂ ਪਹਿਲਾਂ ਕੈਨੇਡਾ ਪੜ੍ਹਨ ਲਈ ਆਏ ਸਨ। ਜਿੱਥੇ ਉਨ੍ਹਾਂ ਨੇ ਖੂਬ ਮੌਜ ਮਸਤੀ ਕੀਤੀ। ਘਰ ਦੇ ਸਾਰੇ ਲੋਕ ਖੁਸ਼ ਸਨ ਕਿ ਸਾਰੇ ਪਰਿਵਾਰ ਦੇ ਬੱਚੇ ਇਕੱਠੇ ਹੋ ਗਏ ਸਨ। ਜੇਕਰ ਪਿਛਲੇ ਛੇ ਮਹੀਨਿਆਂ ਦੀ ਗੱਲ ਕਰੀਏ ਤਾਂ ਕੈਨੇਡਾ ਵਿੱਚ ਪੰਜਾਬ ਭਰ ਦੇ ਕਈ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ।