ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ

  • ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਲਖਨਊ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ ਮੈਚ

ਲਖਨਊ, 12 ਅਕਤੂਬਰ 2023 – ਵਿਸ਼ਵ ਕੱਪ 2023 ‘ਚ ਅੱਜ ਯਾਨੀ ਵੀਰਵਾਰ 12 ਅਕਤੂਬਰ ਨੂੰ ਆਸਟ੍ਰੇਲੀਆ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਲਖਨਊ ਵਿਖੇ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ।

ਇਸ ਵਿਸ਼ਵ ਕੱਪ ਵਿੱਚ ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੈ। ਆਸਟਰੇਲੀਆ ਨੂੰ ਆਪਣੇ ਪਹਿਲੇ ਮੈਚ ਵਿੱਚ ਭਾਰਤ ਤੋਂ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਥੇ ਹੀ ਦੱਖਣੀ ਅਫਰੀਕਾ ਨੇ ਸ਼੍ਰੀਲੰਕਾ ਨੂੰ 102 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਵਿਸ਼ਵ ਕੱਪ ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਸੀਰੀਜ਼ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਵਨਡੇ ਵਿਸ਼ਵ ਕੱਪ ‘ਚ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 6 ਮੈਚ ਖੇਡੇ ਜਾ ਚੁੱਕੇ ਹਨ। ਆਸਟਰੇਲੀਆ ਨੇ ਤਿੰਨ ਵਾਰ ਅਤੇ ਦੱਖਣੀ ਅਫਰੀਕਾ ਨੇ ਦੋ ਵਾਰ ਜਿੱਤ ਦਰਜ ਕੀਤੀ। ਇੱਕ ਮੈਚ ਟਾਈ ਰਿਹਾ। ਓਵਰਆਲ ਹੈਡ ਟੂ ਹੈੱਡ ਦੀ ਗੱਲ ਕਰੀਏ ਤਾਂ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 108 ਵਨਡੇ ਖੇਡੇ ਜਾ ਚੁੱਕੇ ਹਨ। ਆਸਟਰੇਲੀਆ ਨੇ 50 ਅਤੇ ਦੱਖਣੀ ਅਫਰੀਕਾ ਨੇ 55 ਮੈਚ ਜਿੱਤੇ ਹਨ। ਤਿੰਨ ਮੈਚ ਟਾਈ ਰਹੇ ਅਤੇ ਇੱਕ ਮੈਚ ਬੇਨਤੀਜਾ ਰਿਹਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਹੱਦ ਪਾਰੋਂ ਚਲਦੇ ਨਸ਼ਿਆਂ ਦੇ ਨੈਟਵਰਕ ਨੂੰ ਵੱਡਾ ਝਟਕਾ, 12 ਕਿਲੋ ਹੈਰੋਇਨ ਸਮੇਤ 2 ਗ੍ਰਿਫਤਾਰ

ਇਜ਼ਰਾਈਲ-ਹਮਾਸ ਜੰਗ ਦਾ ਅੱਜ ਛੇਵਾਂ ਦਿਨ, ਇਜ਼ਰਾਈਲ ‘ਚ ਬਣੀ ‘Unity Government’, ਕਿਹਾ- ਹਮਾਸ ਦਾ ਕਰਾਂਗੇ ਖਾਤਮਾ