ਸਿਵਲ ਸਰਜਨ, SMO ਤੇ DMC ਐਮਰਜੈਂਸੀ ਸੇਵਾਵਾਂ ਸਮੇਤ ਦਵਾਈਆਂ ਉਪਲੱਬਧ ਕਰਵਾਉਣ ਲਈ 100 ਫੀਸਦ ਜ਼ਿੰਮੇਵਾਰ: ਸਿਹਤ ਮੰਤਰੀ

  • ਸਿਵਲ ਹਸਪਤਾਲ ਵਿਖੇ ਕਰੀਟੀਕਲ ਕੇਅਰ ਯੂਨਿਟ ਦਾ ਪ੍ਰਸਤਾਵ ਭੇਜਣ ਦੀ ਕੀਤੀ ਹਦਾਇਤ
  • ਅਚਨਚੇਤ ਦੌਰੇ ਦੌਰਾਨ ਸਰਕਾਰੀ ਹਸਪਤਾਲ ਵਿਚ ਖਾਮੀਆਂ ਹੋਣ ‘ਤੇ ਹੋਵੇਗੀ ਸਖਤ ਕਾਰਵਾਈ
  • ਸਰਕਾਰੀ ਹਸਪਤਾਲਾਂ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 65 ਫੀਸਦ ਤੱਕ ਮਰੀਜ਼ਾਂ ਨੂੰ ਸੇਵਾਵਾਂ ਦੇਣ ਦਾ ਟੀਚਾ ਦਿੱਤਾ

ਰੂਪਨਗਰ, 12 ਅਕਤੂਬਰ 2023: ਜ਼ਿਲ੍ਹਾ ਹਸਪਤਾਲ ਵਿਖੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਨੇ ਅੱਜ ਰੂਪਨਗਰ ਦੇ ਐਮਰਜੈਂਸੀ ਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ ਵਿਚ ਐਮਰਜੈਂਸੀ ਅਤੇ ਹੋਰ ਇਲਾਜ ਸੇਵਾਵਾਂ ਸਮੇਤ ਦਵਾਈਆਂ ਮੁਹੱਈਆ ਕਰਵਾਉਣ ਲਈ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫਸਰ ਤੇ ਡਿਪਟੀ ਮੈਡੀਕਲ ਕਮਿਸ਼ਨਰ 100 ਫੀਸਦ ਜ਼ਿੰਮੇਵਾਰ ਹਨ।

ਇਸ ਮੌਕੇ ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਸ਼੍ਰੇਣੀ ਦੀਆਂ ਸਿਹਤ ਸਹੂਲਤਾਂ ਦੇਣ ਵਚਨਬੱਧ ਹੈ ਅਤੇ ਅਗਲੀ ਵਾਰ ਉਹ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਨਗੇ ਜਿਸ ਉਪਰੰਤ ਸਿਹਤ ਸੇਵਾਵਾਂ ਮਿਲਣ ਸਬੰਧੀ ਖਾਮੀਆਂ ਪਾਉਣ ਉਤੇ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੂੰ ਸਿਵਲ ਹਸਪਤਾਲ ਵਿਖੇ ਕਰੀਟੀਕਲ ਕੇਅਰ ਯੂਨਿਟ ਦਾ ਪ੍ਰਸਤਾਵ ਭੇਜਣ ਦੀ ਕੀਤੀ ਹਦਾਇਤ ਜਿਸ ਉਪਰੰਤ ਗੰਭੀਰ ਤੇ ਨਾਜ਼ੁਕ ਸਥਿਤੀ ਵਾਲੇ ਮਰੀਜ਼ਾਂ ਨੂੰ ਜਿਲਾ ਹਸਪਤਾਲ ਵਿਖੇ ਸਾਰੀਆਂ ਸਿਹਤ ਸਹੂਲਤਾਂ ਉਪਲੱਬਧ ਹੋਣਗੀਆਂ।

ਸਿਹਤ ਮੰਤਰੀ ਨੇ ਸਰਕਾਰੀ ਜ਼ਿਲ੍ਹਾ ਹਸਪਤਾਲਾਂ ਦੀ ਕਾਇਆ ਕਲਪ ਕਰਨ ਲਈ ਉਲੀਕੀ ਗਈ ਨੀਤੀ ਬਾਰੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਲਈ 550 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ ਇਸ ਤੋਂ ਇਲਾਵਾ 195 ਕਰੋੜ ਰੁਪਏ ਦੇ ਮੈਡੀਕਲ ਉਪਕਰਨ ਲਈ ਖਰਚੇ ਜਾਣੇ ਹਨ। ਸਿਹਤ ਮਹਿਕਮੇ ਵਿੱਚ ਕੰਮ ਕਰ ਰਹੇ ਵਰਕਰਾਂ ਲਈ ਆਯੂਮਾਨ ਭਾਰਤ ਸਕੀਮ ਲਾਗੂ ਨਹੀਂ ਸੀ ਪਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਹਿਲੀ ਵਾਰ ਸਿਹਤ ਕਰਮਚਾਰੀ ਲਈ ਆਯੂਮਾਨ ਭਾਰਤ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਨਿਯਮਤ ਸਮੇਂ ਵਿਚ ਇਲਾਜ ਸੇਵਾਵਾਂ ਯਕੀਨੀ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ 1880 ਅਸਾਮੀਆਂ ਨੂੰ ਹਰੀ ਝੰਡੀ ਦਿੱਤੀ ਹੈ। ਜਿਸ ਵਿੱਚ 330 ਅਸਾਮੀਆਂ ਡਾਕਟਰਾਂ ਲਈ ਹਨ ਤੇ ਬਾਕੀ ਸਟਾਫ ਨਰਸਾਂ ਤੇ ਵਾਰਡ ਅਟੈਡੈਂਟ ਤੇ ਬਾਕੀ ਕਰਮਚਾਰੀਆਂ ਲਈ ਰਾਖਵੀਆਂ ਹਨ। ਇਸ ਭਰਤੀ ਅਗਲੇ ਤਿੰਨ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ।

ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ 23 ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿਚ ਵੈਂਟੀਲੇਟਰ ਦੀਆਂ ਸੇਵਾਵਾਂ ਸ਼ੁਰੂ ਕੀਤੀ ਜਾਣਗੀਆਂ ਜਿਸ ਨਾਲ ਸਰਕਾਰੀ ਹਸਪਤਾਲਾਂ ਦੇ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਬਲਦੇਵ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਯੁਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਦਾ ਅਨੁਪਾਤ 65 ਫੀਸਦੀ ਤੱਕ ਯਕੀਨੀ ਕੀਤਾ ਜਾਵੇ।

ਸਿਹਤ ਮੰਤਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ 664 ਮਹੁੱਲਾ ਕਲੀਨਿਕ ਸ਼ੁਰੂ ਕੀਤੇ ਸਨ ਜਿਸ ਦੀ ਲੋਕਾਂ ਨੇ ਸਕਾਰਾਤਮਕ ਫੀਡਬੈੱਕ ਦਿੱਤੀ ਹੈ। ਮਹੁੱਲਾ ਕਲੀਨਿਕ ਦਾ ਨਾਲ-ਨਾਲ ਪੰਜਾਬ ਸਰਕਾਰ ਹੁਣ ਯੋਗਸ਼ਾਲਾ ਦੀ ਕਲਾਸਾਂ ਵੀ ਸ਼ੁਰੂ ਕਰਨ ਜਾ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਓ.ਐਸ.ਡੀ./ਸਿਹਤ ਮੰਤਰੀ ਕਰਨਲ ਜੇ.ਵੀ. ਸਿੰਘ, ਐਸ.ਡੀ.ਐਮ ਸ. ਹਰਬੰਸ ਸਿੰਘ, ਨਾਇਬ ਤਹਿਸਲੀਦਾਰ ਅਰਜੁਨ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ, ਐਸ.ਪੀ ਤਰੁਣ ਰਤਨ, ਡੀ.ਐਸ.ਪੀ ਸ. ਗੁਰਮੀਤ ਸਿੰਘ, ਐਸ.ਐਮ.ਓ ਡਾ. ਤਰਸੇਮ ਸਿੰਘ ਅਤੇ ਹੋਰ ਸਿਹਤ ਵਿਭਾਗ ਦੇ ਸਟਾਫ ਮੈਂਬਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਪਾਲ ਖਹਿਰਾ ਮੁੜ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਆਪ ਨੇ SYL ਮੁੱਦੇ ‘ਤੇ ਅਕਾਲੀ ਦਲ ਨੂੰ ਘੇਰਿਆ, ਕਿਹਾ- ਪ੍ਰਕਾਸ਼ ਸਿੰਘ ਬਾਦਲ ਨੇ ਜ਼ਮੀਨ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ