‘ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਤੇ ਸਰਪ੍ਰਸਤੀ ਕਰਨ ਵਾਲਿਆਂ ਵਿਰੁੱਧ ਵੀ ਹੋਊ ਕਾਰਵਾਈ’ – ਜੌੜਾਮਾਜਰਾ

  • ਨਸ਼ਾ ਮੁਕਤ ਪੰਜਾਬ ਸਿਰਜਣ ਲਈ ਨਿਵੇਕਲੀ ਪਹਿਲ
  • ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਸ਼ਿਆਂ ਵਿਰੁੱਧ ਦਿੱਤਾ ਸਖ਼ਤ ਸੁਨੇਹਾ
  • ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਨਾਲ ਮਿਲਕੇ ਨਸ਼ਾ ਮੁਕਤ ਰੈਲੀ
  • ਮੰਤਰੀ ਜੌੜਾਮਾਜਰਾ, ਵਿਧਾਇਕ ਕੋਹਲੀ, ਏ.ਡੀ.ਜੀ.ਪੀ. ਛੀਨਾ, ਡੀ.ਸੀ., ਐਸ.ਐਸ.ਪੀ. ਸਮੇਤ ਨੌਜਵਾਨਾਂ ਤੇ ਪਟਿਆਲਵੀਆਂ ਵੱਲੋਂ ਭਰਵੀਂ ਸ਼ਮੂਲੀਅਤ

ਪਟਿਆਲਾ, 14 ਅਕਤੂਬਰ 2023 – ਨਸ਼ਾ ਮੁਕਤ ਪੰਜਾਬ ਸਿਰਜਣ ਲਈ ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਦੇ ਸਹਿਯੋਗ ਨਾਲ ਇੱਥੇ ਨਸ਼ਾ ਮੁਕਤ ਪੰਜਾਬ ਰੈਲੀ ਕੱਢੀ। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ ਤੇ ਡਾ. ਪ੍ਰਭਲੀਨ ਸਿੰਘ ਨੇ ਸਾਂਝੇ ਤੌਰ ‘ਤੇ ਹਰੀ ਝੰਡੀ ਦੇ ਕੇ ਇਸ ਭਰਵੀਂ ਰੈਲੀ ਨੂੰ ਸਥਾਨਕ ਪੋਲੋ ਗਰਾਊਂਡ ਤੋਂ ਰਵਾਨਾ ਕੀਤਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਸ਼ਿਆਂ ਵਿਰੁੱਧ ਸਖਤ ਤੇ ਸਪੱਸ਼ਟ ਸੁਨੇਹਾ ਦਿੰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਅਤੇ ਨਸ਼ਿਆਂ ਦੇ ਕਾਲੇ ਕਾਰੋਬਾਰ ਚਲਾਉਣ ਵਾਲਿਆਂ ਦੀਆਂ ਜਮਾਨਤਾਂ ਕਰਵਾਉਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਇਸ ਲਈ ਕਿਸੇ ਵੀ ਸਿਆਸੀ ਵਿਅਕਤੀ ਵੱਲੋਂ ਕਿਸੇ ਨਸ਼ਾ ਤਸਕਰ ਦੀ ਸਿਫ਼ਾਰਸ਼ ਕਰਨ ਵਾਲਿਆਂ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਟੀਨ ਏਜ ਵਿੱਚ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਕਿ ਉਹ ਕਿਸੇ ਗ਼ਲਤ ਸੰਗਤ ‘ਚ ਪੈਕੇ ਨਸ਼ਿਆਂ ਦੀ ਬਿਮਾਰੀ ਦਾ ਸ਼ਿਕਾਰ ਨਾ ਹੋ ਜਾਣ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਇਹ ਯੰਗ ਪ੍ਰੋਗੈਸਿਵ ਫੋਰਮ ਦੇ ਸਹਿਯੋਗ ਨਾਲ ਕੀਤਾ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਦਾ ਇਹ ਸਾਂਝਾ ਉਪਰਾਲਾ ਸ਼ਲਾਘਾਯੋਗ ਹੈ। ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਸਾਡਾ ਮਿਸ਼ਨ ਹੈ ਪਰੰਤੂ ਇਸ ਨੂੰ ਕਾਮਯਾਬ ਕਰਨ ਲਈ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਜਰੂਰ ਮਿਲਣਾ ਚਾਹੀਦਾ ਹੈ। ਛੀਨਾ ਨੇ ਕਿਹਾ ਕਿ ਪੰਜਾਬ, ਗੁਰੂਆਂ, ਪੀਰਾਂ, ਸੂਰਬੀਰਾਂ ਤੇ ਯੋਧਿਆਂ ਦੀ ਧਰਤੀ ਹੈ, ਇਸ ਲਈ ਪੰਜਾਬ ਨੂੰ ਨਸ਼ਿਆਂ ਦੀ ਮੰਡੀ ਨਹੀਂ ਬਣਨ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਜਾਗਰੂਕਤਾ ਨੂੰ ਅੱਗੇ ਵਧਾਇਆ ਜਾਵੇਗਾ ਤਾਂ ਕਿ ਕੋਈ ਵੀ ਨੌਜਵਾਨ, ਵਿਦਿਆਰਥੀ ਜਾਂ ਬੱਚਾ ਕਿਸੇ ਭੈੜੀ ਸੰਗਤ ਕਰਕੇ ਨਸ਼ਿਆਂ ਦਾ ਸ਼ਿਕਾਰ ਨਾ ਬਣ ਜਾਵੇ। ਡੀ.ਸੀ. ਨੇ ਕਿਹਾ ਕਿ ਨਸ਼ਿਆਂ ਤੋਂ ਬਚਣ ਲਈ ਸਾਕੇਤ ਨਸ਼ਾ ਮੁਕਤੀ ਕੇਂਦਰ ਵਿਖੇ ਸ਼ੁਰੂ ਕੀਤੀ ਗਈ 24 ਘੰਟੇ ਕਾਰਜਸ਼ੀਲ ਰਹਿਣ ਵਾਲੀ ਇਸ ‘ਸਹਿਯੋਗੀ ਹੈਲਪਲਾਈਨ 0175-2213385’ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਲਈ ਵਚਨਬੱਧ ਹੈ। ਡਾ. ਪ੍ਰਭਲੀਨ ਸਿੰਘ ਨੇ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਸਭਨਾਂ ਦਾ ਧੰਨਵਾਦ ਕੀਤਾ।

ਕਰੀਬ 6 ਕਿਲੋਮੀਟਰ ਰਸਤਾ ਪੈਦਲ ਤੈਅ ਕਰਕੇ ਸਮਾਪਤ ਹੋਈ ਇਸ ਰੈਲੀ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ, ਨੌਜਵਾਨਾਂ ਤੇ ਪਟਿਆਲਵੀਆਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਦੇ ਹੋਏ ਨਸ਼ਿਆਂ ਵਿਰੁੱਧ ਸਹੁੰ ਵੀ ਚੁੱਕੀ। ਇਸ ਮੌਕੇ ਆਮ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਮੇਜਰ ਰਮਨ ਮਲਹੋਤਰਾ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਐਸ.ਪੀ. ਜਸਵੀਰ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਗੁਰਦੇਵ ਸਿੰਘ ਧਾਲੀਵਾਲ, ਕਰਮਵੀਰ ਤੂਰ, ਸੰਜੀਵ ਸਿੰਗਲਾ, ਪਲੇਅ ਵੇਜ ਸਕੂਲ ਦੇ ਡਾਇਰੈਕਟਰ ਰਾਜਦੀਪ ਸਿੰਘ, ਬਾਬਾ ਭੁਪਿੰਦਰ ਸਿੰਘ, ਗੁਰਮੀਤ ਸਿੰਘ ਸਡਾਣਾ, ਹਰਪ੍ਰੀਤ ਸਿੰਘ ਸਾਹਨੀ, ਇਕਬਾਲ ਸਿੰਘ ਸਡਾਣਾ, ਭਵਨਪੁਨੀਤ ਸਿੰਘ, ਪ੍ਰੋ. ਦਮਨ ਸੰਧੂ, ਡਾ. ਕਿਰਨਦੀਪ ਕੌਰ, ਸੁਰਜੀਤ ਸਿੰਘ ਫ਼ੌਜੀ ਸਮੇਤ ਮੋਦੀ ਕਾਲਜ, ਮਹਿੰਦਰਾ ਕਾਲਜ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਹੋਰ ਸਕੂਲਾਂ ਦੇ ਵਿਦਿਆਰਥੀ, ਵੱਡੀ ਗਿਣਤੀ ‘ਚ ਪਟਿਆਲਵੀ ਤੇ ਨੌਜਵਾਨ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

18 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ASI ‘ਤੇ ਹੋਈ FIR: ਸਰਕਾਰੀ ਅਸਲਾ ਗਾਇਬ ਹੋਣ ਦਾ ਮਾਮਲਾ, ਪੁਲਿਸ ਜਾਂਚ ‘ਚ ਜੁਟੀ