ਹੈਰੋਇਨ ਅਤੇ ਅਸਲੇ ਸਮੇਤ ਨਸ਼ਾ ਤਸਕਰ ਕਾਬੂ

  • 270 ਗ੍ਰਾਮ ਹੈਰੋਇਨ, ਮੋਟਰਸਾਈਕਲ ਅਤੇ ਇੱਕ ਪਿਸਟਲ 7.65 MM ਤੇ 02 ਜਿੰਦਾ ਰੌਂਦ ਬ੍ਰਾਮਦ ਕੀਤੇ

ਕਪੂਰਥਲਾ, 15 ਅਕਤੂਬਰ 2023 – ਨਸ਼ਾ ਅਤੇ ਨਸ਼ੇ ਤਸਕਾਰਾਂ ਦੇ ਖਿਲਾਫ ਪੰਜਾਬ ਪੁਲਿਸ ਦੇ ਵੱਲੋਂ ਚਲਾਈ ਜਾ ਰਹੀ ਮੁਹਿਮ ਦੇ ਤਹਿਤ ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ ਸਟਾਫ ਕਪੂਰਥਲਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ. ਸੀ.ਆਈ.ਏ ਸਟਾਫ ਦੇ ਦਿਸ਼ਾ-ਨਿਰਦੇਸ਼ ਤਹਿਤ ASI ਹਰਵੰਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਮੇਨ ਰੋਡ ਸੁਭਾਨਪੁਰ ਕਪੂਰਥਲਾ ਵਿਖੇ ਨਾਕਾਬੰਦੀ ਕਰਕੇ ਚੁੰਨੀ ਸ਼ਾਹ ਪੁੱਤਰ ਨਿਰਮਲ ਸਿੰਘ ਅਤੇ ਪਰਮਜੀਤ ਸਿੰਘ ਪੁੱਤਰ ਚੁੰਨੀ ਸ਼ਾਹ ਵਾਸੀਆਨ ਪਿੰਡ ਬੂਟ ਥਾਣਾ ਸੁਭਾਨਪੁਰ ਹਾਲ ਵਾਸੀ ਸ਼ਾਹਪੁਰ ਪੀਰਾਂ ਥਾਣਾ ਢਿਲਵਾਂ ਜਿਲਾ ਕਪੂਰਥਲਾ ਨੂੰ ਸਮੇਤ ਮੋਟਰਸਾਈਕਲ ਮਾਰਕਾ ਪਲਸਰ ਰੰਗ ਲਾਲ ਨੰਬਰੀ PB 09 AK 3401 ਦੇ ਕਾਬੂ ਕਰਕੇ 270 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਜਿਸ ਤੇ ਮੁਕੱਦਮਾ ਨੰਬਰ 326 , ਅ/ਧ 21(C),29 NDPS ACT 34 IPC ਥਾਣਾ ਸਿਟੀ ਕਪੂਰਥਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ।

ਇਸ ਤੋਂ ਇਲਾਵਾ ਮੁਕੱਦਮਾ ਨੰਬਰ 328 ਅੱਧ 25-54-59 ਅਸਲਾ ਐਕਟ ਥਾਣਾ ਸਿਟੀ ਕਪੂਰਥਲਾ ਵਿੱਚ AS। ਗੁਰਦੇਵ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਜਰਮਲ ਸਿੰਘ ਉਰਫ ਚੌਧਵੀਂ ਪੁੱਤਰ ਜਗਦੀਸ ਸਿੰਘ ਵਾਸੀ ਨੂਰਪੁਰ ਲੁਬਾਣਾ ਥਾਣਾ ਢਿੱਲਵਾਂ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਦੇਸੀ ਪਿਸਟਲ 7.62 MM ਮੈਗਜ਼ੀਨ ਵਾਲਾ ਅਤੇ 02 ਰੌਂਦ ਜਿੰਦਾ ਬ੍ਰਾਮਦ ਕੀਤੇ। ਗ੍ਰਿਫਤਾਰ ਵਿਅਕਤੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਅਤੇ ਬਾਮਦਗੀ ਹੋਣ ਦੀ ਸੰਭਾਵਨਾ ਹੈ। ਗ੍ਰਿਫਤਾਰ ਵਿਅਕਤੀਆਂ ਪਹਿਲਾਂ ਦੀ ਵੱਖ ਵੱਖ ਅਪਰਾਧਿਕ ਮਾਮਲੇ ਦਰਜ ਹਨ !

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਰਲਡ ਕੱਪ ‘ਚ ਭਾਰਤ ਨੇ ਪਾਕਿਸਤਾਨ ਖਿਲਾਫ ਲਗਾਤਰ ਜਿੱਤ ਦਾ ਸਿਲਸਿਲਾ ਰੱਖਿਆ ਜਾਰੀ, 8ਵੀਂ ਵਾਰ ਦਿੱਤੀ ਕਰਾਰੀ ਹਾਰ

ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ, ਫਰੀਦਕੋਟ ‘ਚ ਹੋਈ ਗੜ੍ਹੇਮਾਰੀ, ਨਰਮੇ ਦੀ ਫਸਲ ਨੂੰ ਹੋਇਆ ਨੁਕਸਾਨ