AGTF ਪੰਜਾਬ ਨੇ ਲਾਰੈਂਸ ਤੇ ਗੋਲਡੀ ਗੈਂਗ ਦਾ ਕਰਿੰਦਾ ਸਚਿਨ ਬੱਚੀ ਕੀਤਾ ਗ੍ਰਿਫਤਾਰ

  • 4 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ

ਚੰਡੀਗੜ੍ਹ, 18 ਅਕਤੂਬਰ 2023 – ਏਜੀਟੀਐਫ਼ ਪੰਜਾਬ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਰਿੰਦੇ ਸਚਿਨ ਬੱਚੀ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਕਿਹਾ ਕਿ, ਸਚਿਨ ਬੱਚੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੀ ਥਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।

ਮੁਲਜ਼ਮ ਕੋਲੋਂ 4 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਜ਼ ਵੱਲੋਂ ਦਿੱਤੇ ਗਏ ਟੀਚਿਆਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਨੇ The Hope ਮੁਹਿੰਮ ਦੀ ਸ਼ੁਰੂਆਤ ਕੀਤੀ: 40 ਹਜ਼ਾਰ ਵਿਦਿਆਰਥੀਆਂ ਨੇ ਹਰਿਮੰਦਰ ਸਾਹਿਬ ‘ਚ ਨਸ਼ੇ ਦੇ ਖਾਤਮੇ ਲਈ ਕੀਤੀ ਅਰਦਾਸ

ਪੰਜਾਬੀ ਗਾਇਕ ਸਿੱਪੀ ਗਿੱਲ ‘ਤੇ ਹੋਈ FIR, ਇੱਕ ਵਿਅਕਤੀ ਨੂੰ ਘੇਰ ਕੇ ਕੁੱਟਣ ਦੇ ਲੱਗੇ ਨੇ ਇਲਜ਼ਾਮ