ਮੋਹਾਲੀ, 18 ਅਕਤੂਬਰ 2023 – ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਸ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ‘ਤੇ ਹਮਲਾ ਕਰਨ ਦਾ ਦੋਸ਼ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੰਜਾਬੀ ਗਾਇਕ ਸਿੱਪੀ ਗਿੱਲ ‘ਤੇ ਮੋਹਾਲੀ ਪੁਲਿਸ ਨੇ FIR ਦਰਜ ਕੀਤੀ ਹੈ।
ਦੱਸਿਆ ਗਿਆ ਹੈ ਕਿ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਨੇ ਦੋਸ਼ ਲਾਏ ਹਨ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ ਹੈ।