- ਹਸਪਤਾਲ ਲਿਜਾਂਦੇ ਸਮੇਂ ਹੋਈ ਮੌ+ਤ
ਲੁਧਿਆਣਾ, 19 ਅਕਤੂਬਰ 2023 – ਲੁਧਿਆਣਾ ਵਿੱਚ ਈਓ ਵਿੰਗ ਵਿੱਚ ਤਾਇਨਾਤ ਏਐਸਆਈ ਦੀ ਡਿਊਟੀ ਦੌਰਾਨ ਮੌਤ ਹੋ ਗਈ। ਏ.ਐਸ.ਆਈ ਦਫ਼ਤਰ ਆ ਕੇ ਕੁਰਸੀ ‘ਤੇ ਬੈਠਾ ਹੀ ਸੀ ਕਿ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ | ਉਸ ਨੂੰ ਦੇਖ ਕੇ ਹੋਰ ਪੁਲਸ ਵਾਲੇ ਤੁਰੰਤ ਉਸ ਨੂੰ ਹਸਪਤਾਲ ਲਿਜਾਣ ਲੱਗੇ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
ਮ੍ਰਿਤਕ ਏਐਸਆਈ ਦੀ ਪਛਾਣ ਬਲਵਿੰਦਰ ਸਿੰਘ (53) ਵਾਸੀ ਪੁਲਿਸ ਲਾਈਨ ਵਜੋਂ ਹੋਈ ਹੈ। ਮੌਤ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਅਤੇ ਪੁਲਸ ਵਿਭਾਗ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਏਐਸਆਈ ਧਰਮਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਬਲਵਿੰਦਰ ਸਿੰਘ ਪੁਲੀਸ ਲਾਈਨ ਵਿੱਚ ਈਓ ਵਿੰਗ ਵਿੱਚ ਤਾਇਨਾਤ ਸੀ। ਉਸ ਦੇ 2 ਬੱਚੇ ਹਨ। ਹਰ ਰੋਜ਼ ਦੀ ਤਰ੍ਹਾਂ ਬੁੱਧਵਾਰ ਸਵੇਰੇ ਵੀ ਬਲਵਿੰਦਰ ਸਿੰਘ ਘਰੋਂ ਨਿਕਲ ਕੇ ਆਪਣੇ ਦਫ਼ਤਰ ਪਹੁੰਚਿਆ ਸੀ।
ਕੁਝ ਦੇਰ ਕੁਰਸੀ ‘ਤੇ ਬੈਠਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਬਾਰੇ ਉਸਨੇ ਆਪਣੇ ਸਾਥੀ ਪੁਲਿਸ ਵਾਲਿਆਂ ਨੂੰ ਦੱਸਿਆ। ਜਿਸ ਤੋਂ ਬਾਅਦ ਉਸਦੇ ਸਾਥੀ ਉਸਨੂੰ ਆਪਣੀ ਕਾਰ ਵਿੱਚ ਬਿਠਾ ਕੇ ਜਾਂਚ ਲਈ ਸਿਵਲ ਹਸਪਤਾਲ ਦੀ ਐਮਰਜੈਂਸੀ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।