ਜਲੰਧਰ ‘ਚ ਤੀਹਰਾ ਕ+ਤ+ਲਕਾਂਡ: ਪੁੱਤ ਨੇ ਮਾਂ-ਪਿਓ ਤੇ ਭਰਾ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤ+ਲ

  • ਕਤਲ ਤੋਂ ਬਾਅਦ ਫਿਲਮ ਦੇਖਣ ਗਿਆ ਮੁਲਜ਼ਮ
  • ਬਾਅਦ ‘ਚ ਥਾਣੇ ਆ ਕੇ ਕੀਤਾ ਆਤਮ ਸਮਰਪਣ

ਜਲੰਧਰ, 20 ਅਕਤੂਬਰ 2023 – ਵੀਰਵਾਰ ਨੂੰ ਜਲੰਧਰ ਦੇ ਟਾਵਰ ਇਨਕਲੇਵ ਫੇਜ਼-3 ‘ਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ 30 ਸਾਲਾ ਬੇਟੇ ਨੇ ਆਪਣੇ ਮਾਤਾ-ਪਿਤਾ ਅਤੇ ਭਰਾ ਨੂੰ 7 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦਾ ਪਿਤਾ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਜਿਸ ਕਾਰਨ ਉਸ ਕੋਲ ਇੱਕ ਡਬਲ 12 ਬੋਰ ਦੀ ਬੰਦੂਕ ਅਤੇ ਇੱਕ ਹੋਰ ਸਿੰਗਲ ਬੈਰਲ ਬੰਦੂਕ ਸੀ।

ਮ੍ਰਿਤਕਾਂ ਦੀ ਪਛਾਣ ਜਗਬੀਰ ਸਿੰਘ (ਪਿਤਾ), ਅੰਮ੍ਰਿਤਪਾਲ ਕੌਰ (ਮਾਂ) ਅਤੇ ਗਗਨਦੀਪ ਸਿੰਘ (ਭਰਾ) ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਲਾਂਬੜਾ ਥਾਣੇ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਕਰਤਾਰਪੁਰ ਦੇ ਡੀਐਸਪੀ ਬਲਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਪ੍ਰੀਤ ਨੇ ਰਾਤ ਕਰੀਬ 2.30 ਵਜੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਉਹ ਇੱਕ ਕਾਮੇਡੀ ਫਿਲਮ ਦੇਖਣ ਲਈ ਥੀਏਟਰ ਗਿਆ। ਇਸ ਤੋਂ ਬਾਅਦ ਉਸ ਨੇ ਲਾਂਬੜਾ ਥਾਣੇ ਆ ਕੇ ਆਤਮ ਸਮਰਪਣ ਕਰ ਦਿੱਤਾ। ਉਸ ਨੇ ਪੁਲਿਸ ਦੇ ਸਾਹਮਣੇ ਆਪਣਾ ਗੁਨਾਹ ਕਬੂਲ ਕਰ ਲਿਆ।

ਉਸ ਨੇ ਦੱਸਿਆ ਕਿ ਉਹ ਕਤਲ ਕਰਕੇ ਆਇਆ ਹੈ, ਪ੍ਰੀਵਾਰ ਦੇ ਤਿੰਨਾਂ ਜੀਆਂ ਦੀਆਂ ਲਾਸ਼ਾਂ ਟਾਵਰ ਇਨਕਲੇਵ ਫੇਜ਼-3 ਸਥਿਤ ਉਸ ਦੇ ਘਰ ਵਿੱਚ ਪਈਆਂ ਹਨ। ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜਿੱਥੋਂ ਪੁਲਿਸ ਨੇ ਤਿੰਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਬਰਾਮਦ ਕੀਤੀਆਂ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਦੋ ਲਾਇਸੰਸੀ ਹਥਿਆਰ ਵੀ ਬਰਾਮਦ ਕੀਤੇ ਹਨ।

ਮ੍ਰਿਤਕ ਜਗਬੀਰ ਦੇ ਭਰਾ ਰਘੁਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਾਈ ਦੇ ਲੜਕੇ ਹਰਪ੍ਰੀਤ ਸਿੰਘ ਦਾ ਕਾਫੀ ਸਮੇਂ ਤੋਂ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਉਹ ਅਕਸਰ ਉਨ੍ਹਾਂ ਨੂੰ ਗਾਲ੍ਹਾਂ ਕੱਢਦਾ ਰਹਿੰਦਾ ਸੀ। ਕਿਸੇ ਨੂੰ ਕੋਈ ਖਦਸ਼ਾ ਨਹੀਂ ਸੀ ਕਿ ਮਾਮਲਾ ਇਸ ਹੱਦ ਤੱਕ ਵਧ ਜਾਵੇਗਾ। ਉਹ ਘਰ ‘ਤੇ ਕਬਜ਼ਾ ਕਰਨਾ ਚਾਹੁੰਦਾ ਸੀ। ਉਹ ਆਪਣੀ ਪਤਨੀ ਅਤੇ 2 ਬੱਚਿਆਂ ਨਾਲ ਵੱਖ ਰਹਿੰਦਾ ਸੀ। ਜਗਦੀਸ਼ ਦਾ ਘਰ ਉਸ ਦੇ ਘਰ ਦੇ ਪਿਛਲੇ ਪਾਸੇ ਹੈ। ਪਰ ਉਸ ਨੂੰ ਇਹ ਨਹੀਂ ਪਤਾ ਸੀ ਕਿ ਘਟਨਾ ਸਮੇਂ ਗੋਲੀਆਂ ਚਲਾਈਆਂ ਗਈਆਂ ਸਨ।

ਰਘੁਵੀਰ ਸਿੰਘ ਨੇ ਦੱਸਿਆ ਕਿ ਜਗਬੀਰ ਸਿੰਘ ਅੰਮ੍ਰਿਤਸਰ ਦੇ ਅਜਨਾਲਾ ਸਥਿਤ ਇੱਕ ਪਿੰਡ ਵਿੱਚ ਆਪਣੇ ਪਰਿਵਾਰ ਸਮੇਤ ਰਹਿੰਦਾ ਸੀ। ਪਰ ਦੋਵੇਂ ਭਰਾ ਇਕੱਠੇ ਰਹਿਣਾ ਚਾਹੁੰਦੇ ਸਨ। ਜਿਸ ਕਾਰਨ ਜਗਬੀਰ ਸਿੰਘ ਨੇ ਟਾਵਰ ਇਨਕਲੇਵ ਫੇਜ਼-3 ਵਿੱਚ ਜਗ੍ਹਾ ਲੈ ਕੇ ਮਕਾਨ ਬਣਾ ਲਿਆ ਸੀ। ਇੱਥੇ ਉਹ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।

ਇਸ ਦੇ ਨਾਲ ਹੀ ਜਦੋਂ ਮੁਲਜ਼ਮ ਵੱਲੋਂ ਦਿੱਤੀ ਗਈ ਸੂਚਨਾ ਦੀ ਪੁਸ਼ਟੀ ਹੋਈ ਤਾਂ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਿਉਂਕਿ ਅਮਨ ਸ਼ਾਂਤੀ ਵਾਲੇ ਇਲਾਕੇ ਵਿੱਚ ਤਿੰਨ ਵਿਅਕਤੀਆਂ ਦੇ ਕਤਲ ਕਾਰਨ ਪੂਰੇ ਇਲਾਕੇ ਦੇ ਲੋਕ ਡਰੇ ਹੋਏ ਸਨ। ਮੌਕੇ ‘ਤੇ ਪਹੁੰਚੇ ਥਾਣਾ ਲਾਂਬੜਾ ਦੇ ਐੱਸਐੱਚਓ ਨੇ ਤੁਰੰਤ ਆਪਣੇ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਜਲੰਧਰ ਦੇਹਾਤ ਪੁਲਿਸ ਦੇ ਐਸ.ਐਸ.ਪੀ ਮੁਖਵਿੰਦਰ ਸਿੰਘ ਭੁੱਲਰ ਜਾਂਚ ਲਈ ਦੇਰ ਰਾਤ ਮੌਕੇ ‘ਤੇ ਪਹੁੰਚੇ। ਫੋਰੈਂਸਿਕ ਟੀਮ ਨੇ ਮੌਕੇ ਤੋਂ ਕਈ ਸੈਂਪਲ ਲਏ ਹਨ। ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਹਰਪ੍ਰੀਤ ਨੇ ਸਿੰਗਲ ਬੈਰਲ 12 ਬੋਰ ਬੰਦੂਕ ਤੋਂ ਕਰੀਬ 7 ਗੋਲੀਆਂ ਚਲਾਈਆਂ। ਪਿਤਾ ‘ਤੇ 5 ਗੋਲੀਆਂ ਚਲਾਈਆਂ। ਜਿਸ ‘ਚ ਉਸ ਦੀ ਕਮਰ, ਗਰਦਨ ਅਤੇ ਸਿਰ ‘ਤੇ ਗੋਲੀ ਲੱਗੀ ਸੀ। ਇਸ ਦੇ ਨਾਲ ਹੀ ਮਾਂ ਅਤੇ ਭਰਾ ਦੀ ਗਰਦਨ ‘ਤੇ ਇਕ-ਇਕ ਗੋਲੀ ਚਲਾਈ ਗਈ। ਘਟਨਾ ਤੋਂ ਬਾਅਦ ਉਹ ਉਸ ਨੂੰ ਦਰਦ ਵਿੱਚ ਉੱਥੇ ਹੀ ਛੱਡ ਕੇ ਭੱਜ ਗਿਆ। ਪੁਲਿਸ ਅਨੁਸਾਰ ਉਨ੍ਹਾਂ ਨੇ ਵਾਰਦਾਤ ਵਾਲੀ ਥਾਂ ਤੋਂ ਦੋ ਡਬਲ ਬੈਰਲ ਅਤੇ ਸਿੰਗਲ ਬੈਰਲ ਬੰਦੂਕਾਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਰਘਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਹਰਪ੍ਰੀਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਤੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ 8 ਨਵੰਬਰ ਨੂੰ ਹੋਵੇਗਾ ਇਜਲਾਸ

CM ਮਾਨ ਅੱਜ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸਟੀਲ ਪਲਾਂਟ ਦਾ ਲੁਧਿਆਣਾ ‘ਚ ਰੱਖਣਗੇ ਨੀਂਹ ਪੱਥਰ