ਡੇਰਾ ਬਾਬਾ ਨਾਨਕ: ਫ਼ਸਲ ਦੀ ਕਟਾਈ ਤੋਂ ਬਾਅਦ ਸਰਚ ਦੌਰਾਨ ਪੁਲਿਸ ਨੂੰ ਮਿਲੀ 2 ਕਿਲੋ ਹੈਰੋਇਨ

ਡੇਰਾ ਬਾਬਾ ਨਾਨਕ, 20 ਅਕਤੂਬਰ 2023 – ਇਸ ਸਬੰਧੀ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਮਨਿੰਦਰਪਾਲ ਸਿੰਘ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ, ਗੌਰਵ ਯਾਦਵ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਿਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਹਰੂਵਾਲ ‘ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਸਬੰਧੀ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਵੀ ਦਰਜ ਕੀਤਾ ਸੀ।

ਉਨ੍ਹਾਂ ਕਿਹਾ ਕਿ ਉਕਤ ਹੈਰੋਇਨ ਤੋਂ ਇਲਾਵਾ 2 ਕਿਲੋ ਹੈਰੋਇਨ, ਜੋ ਕਿ ਉਸ ਸਮੇਂ ਬਰਾਮਦ ਨਹੀਂ ਸੀ ਹੋਈ, ਉਸ ਸਬੰਧੀ ਪੁਲਸ ਵਲੋਂ ਇਲਾਕੇ ਭਰ ‘ਚ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਅੱਜ ਪਿੰਡ ਹਰੂਵਾਲ `ਚ ਝੋਨੇ ਦੀ ਫਸਲ ਦੀ ਕੱਟਾਈ ਹੋਣ ਤੋਂ ਬਾਅਦ ਜਦ ਪੁਲਸ ਵਲੋਂ ਇਕ ਵਾਰ ਫਿਰ ਤੋਂ ਇਲਾਕੇ ‘ਚ ਸਰਚ ਅਭਿਆਨ ਚਲਾਇਆ ਗਿਆ ਤਾਂ ਪੁਲਸ ਨੂੰ ਇਕ ਖੇਤ ‘ਚੋਂ ਇਕ ਲਿਫਾਫਾ ਬਰਾਮਦ ਹੋਇਆ, ਜਿਸ ‘ਚੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਸ ਨੇ ਹੈਰੋਇਨ ਨੂੰ ਕਬਜ਼ੇ ‘ਚ ਲੈ ਕੇ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਮੁਕੱਦਮਾ ਨੰ. 134 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਰਾਲੀ ਦੇ ਪ੍ਰਦੂਸ਼ਣ ਸਬੰਧੀ ਤਿਆਰ ਕੀਤੀ ਰਿਪੋਰਟ ਖੇਤੀਬਾੜੀ ਮੰਤਰੀ ਨੂੰ ਸੌਂਪੀ

Punjab AGTF ਨੇ ਫੜੇ ਬੰਬੀਹਾ ਗੈਂਗ ਦੇ 4 ਮੈਂਬਰ: ਟਾਰਗੇਟ ਕਿ+ਲਿੰਗ ਦੀ ਸੀ ਯੋਜਨਾ