ਨੌਜਵਾਨ ਦੀ ਖੰਭੇ ਨਾਲ ਬੰਨ੍ਹ ਕੇ ਕੁੱ+ਟਮਾਰ, ਲੜਕੀ ਨੂੰ ਅਗਵਾ ਕਰਨ ਦੀ ਕੀਤੀ ਕੋਸ਼ਿਸ਼

  • ਲੋਕਾਂ ਨੇ ਕੀਤਾ ਕੁਟਾਪਾ
  • 3 ਦਿਨਾਂ ਤੋਂ ਲੇਡੀਜ਼ ਸੂਟ ਪਾ ਕੇ ਸਕੂਲ ਦੇ ਬਾਹਰ ਘੁੰਮ ਰਿਹਾ ਸੀ

ਲੁਧਿਆਣਾ, 22 ਅਕਤੂਬਰ 2023 – ਲੁਧਿਆਣਾ ਦੇ ਦੁੱਗਰੀ ਇਲਾਕੇ ‘ਚ ਇਕ ਨੌਜਵਾਨ ਨੂੰ ਲੋਕਾਂ ਨੇ ਖੰਭੇ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ। ਨੌਜਵਾਨ ‘ਤੇ ਸਕੂਲੀ ਵਿਦਿਆਰਥਣ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਨੌਜਵਾਨ ਨੇ ਲੇਡੀਜ਼ ਸੂਟ ਪਾਇਆ ਹੋਇਆ ਸੀ। ਲੋਕਾਂ ਅਨੁਸਾਰ ਉਹ ਪਿਛਲੇ 3 ਦਿਨਾਂ ਤੋਂ ਇਲਾਕੇ ਵਿੱਚ ਘੁੰਮ ਰਿਹਾ ਸੀ। ਜਦੋਂ ਉਕਤ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਤਾਂ ਪਤਾ ਲੱਗਾ ਕਿ ਉਸ ਨੇ 10 ਦੇ ਕਰੀਬ ਸੂਟ ਪਾਏ ਹੋਏ ਸਨ।

ਨੌਜਵਾਨ ‘ਤੇ ਪਿੰਡ ਦੁੱਗਰੀ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੂੰ ਜ਼ਬਰਦਸਤੀ ਆਪਣੇ ਨਾਲ ਲਿਜਾਣ ਦਾ ਦੋਸ਼ ਹੈ। ਲੜਕੀ ਨੇ ਰੌਲਾ ਪਾਇਆ ਤਾਂ ਲੋਕ ਇਕੱਠੇ ਹੋ ਗਏ। ਜਦੋਂ ਲੋਕਾਂ ਨੇ ਉਕਤ ਨੌਜਵਾਨ ਨੂੰ ਲੜਕੀ ਨੂੰ ਜ਼ਬਰਦਸਤੀ ਖਿੱਚਦੇ ਦੇਖਿਆ ਤਾਂ ਉਸ ਨੂੰ ਫੜ ਲਿਆ। ਇਸ ਤੋਂ ਬਾਅਦ ਉਸ ਨੂੰ ਖੰਭੇ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਫਿਰ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ ‘ਤੇ ਦਿੱਤੀ ਗਈ।

ਸੂਚਨਾ ਮਿਲਣ ਤੋਂ ਬਾਅਦ ਪੀਸੀਆਰ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਸ਼ੱਕੀ ਵਿਅਕਤੀ ਨੂੰ ਆਪਣੇ ਨਾਲ ਲੈ ਗਏ। ਇਸ ਦੌਰਾਨ ਇਸ ਘਟਨਾ ਦੀ ਵੀਡੀਓ ਵਾਇਰਲ ਹੋ ਗਈ। ਇਲਾਕਾ ਨਿਵਾਸੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਹੈ। ਇਹ ਵਿਅਕਤੀ ਉਨ੍ਹਾਂ ਨੂੰ ਸ਼ੱਕੀ ਜਾਪਦਾ ਸੀ।

ਉਸ ਨੇ ਔਰਤਾਂ ਦਾ ਸੂਟ ਪਾਇਆ ਹੋਇਆ ਸੀ। ਉਹ ਪੰਜ ਸਾਲ ਦੀ ਬੱਚੀ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਲੜਕੀ ਉਸ ਦੇ ਨਾਲ ਨਹੀਂ ਜਾ ਰਹੀ ਸੀ ਪਰ ਉਹ ਉਸ ਨਾਲ ਜ਼ਬਰਦਸਤੀ ਕਰਨ ਲੱਗਾ। ਇਹ ਦੇਖ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੂੰ ਦੇਖ ਕੇ ਉਕਤ ਵਿਅਕਤੀ ਡਰ ਗਿਆ ਅਤੇ ਭੱਜਣ ਲੱਗਾ। ਜਦੋਂ ਉਨ੍ਹਾਂ ਨੂੰ ਸ਼ੱਕ ਹੋਇਆ ਤਾਂ ਲੋਕਾਂ ਨੇ ਦੌੜ ਕੇ ਉਸ ਨੂੰ ਫੜ ਲਿਆ।

ਦੁੱਗਰੀ ਥਾਣੇ ਦੀ ਐਸਐਚਓ ਮਧੂ ਬਾਲਾ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਅਜੇ ਤੱਕ ਉਕਤ ਵਿਅਕਤੀ ਖਿਲਾਫ ਕਿਸੇ ਨੇ ਲਿਖਤੀ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ। ਫਿਰ ਵੀ ਉਹ ਆਪਣੇ ਪੱਧਰ ‘ਤੇ ਮਾਮਲੇ ਦੀ ਪੜਤਾਲ ਕਰਵਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੁਲਬੀਰ ਜ਼ੀਰਾ ਦੀ ਗ੍ਰਿਫ਼ਤਾਰੀ ਦੇ ਮਾਮਲੇ ‘ਚ ਜਸਟਿਸ ਦੇ ਘਰ ’ਚ ਲੱਗੀ ਕੋਰਟ, ਪੜ੍ਹੋ ਪੂਰਾ ਮਾਮਲਾ

ਪੰਜਾਬ ‘ਚ ਅੱਜ ਫੇਰ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ